ਇਨਕਮ ਟੈਕਸ ਦੀ ਰਾਡਾਰ ’ਤੇ ਸ਼ਰਾਬ ਕਾਰੋਬਾਰੀ ਆ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਿਕ ਇਨਕਮ ਟੈਕਸ ਦੀ ਟੀਮ ਵੱਲੋਂ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਫਰੀਦਕੋਟ ‘ਚ ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਦਫਤਰ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੀਪ ਮਲਹੋਤਰਾ ਦੇ ਬੇਟੇ ਨੂੰ ਕੁਝ ਸਮਾਂ ਪਹਿਲਾਂ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।