ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਟਿੱਲਾ ਬਾਬਾ ਫਰੀਦ ’ਚ ਮੱਥਾ ਟੇਕ ਆਪਣੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ । ਬਾਬਾ ਫਰੀਦ ਦੇ ਟਿੱਲੇ ’ਤੇ ਨਤਮਸਤਕ ਹੋਣ ਤੋਂ ਬਾਅਦ ਹੰਸ ਰਾਜ ਹੰਸ ਵਲੋਂ ਸ਼ਹਿਰ ’ਚ ਰੋਡ ਸ਼ੋਅ ਕੱਢਿਆ ਗਿਆ, ਜਿੱਥੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਅਤੇ ਕਿਸਾਨਾਂ ਵਲੋਂ ਉਨ੍ਹਾਂ ਦਾ ਕਾਫ਼ਲੇ ਦਾ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਭਾਜਪਾ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ ਕਰ ਦਿੱਤਾ ਸੀ।
ਬਾਬਾ ਫਰੀਦ ਦੇ ਟਿੱਲੇ ’ਤੇ ਮੱਥਾ ਟੇਕਣ ਮੌਕੇ ਉਹ ਬਹੁਤ ਹੀ ਭਾਵੁਕ ਹੋ ਗਏ ਅਤੇ ਫ਼ਰੀਦ ਦੀ ਨਗਰੀ ’ਚ ਹਮੇਸ਼ਾ ਨੰਗੇ ਪੈਰੀਂ ਰਹਿਣ ਦਾ ਪ੍ਰਣ ਲਿਆ। ਇਸ ਮੌਕੇ ਬਾਬਾ ਫ਼ਰੀਦ ਟਿੱਲਾ ਕਮੇਟੀ ਮੈਬਰਾਂ ਵਲੋਂ ਹੰਸ ਰਾਜ ਹੰਸ ਦਾ ਦਰਬਾਰ ’ਚ ਪਹੁੰਚਣ ’ਤੇ ਸਨਮਾਨ ਵੀ ਕੀਤਾ ਗਿਆ।