ਵਿਧਾਇਕ ਸਿੱਧੂ ਦੀ ਅਗਵਾਈ ‘ਚ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਆਯੋਜਿਤ*

*
*- ਨੌਜਵਾਨਾਂ ਨੂੰ ਕਕਾਰਾਂ ਨਾਲ ਜੁੜਨ ਲਈ ਵੀ ਕੀਤਾ ਪ੍ਰੇਰਿਤ*
ਲੁਧਿਆਣਾ, 31 ਦਸੰਬਰ (ਪ੍ਰਿਤਪਾਲ ਸਿੰਘ ਪਾਲੀ) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਥਾਨਕ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਮਾਡਲ ਟਾਊਨ ਐਕਸਟੈਂਸ਼ਨ ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਲਗਾਇਆ ਗਿਆ ਜਿੱਥੇ ਕਰੀਬ 2 ਹਜ਼ਾਰ ਪੱਗਾਂ ਵੰਡੀਆਂ ਗਈਆਂ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਿਆਂ ਸਾਰੇ ਧਰਮਾਂ ਦਾ ਸਤਿਕਾਰ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਸੋਹਣੀਆਂ ਦਸਤਾਰਾਂ ਸਜਾ ਕੇ ਸਿੱਖੀ ਸਿਧਾਂਤਾ ਤੇ ਕਕਾਰਾਂ ਨਾਲ ਜੋੜਨਾ ਹੈ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ, ਧੰਨ-ਧੰਨ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੈਂਪ ਮੌਕੇ ਵਿਧਾਇਕ ਮਦਨ ਲਾਲ ਬੱਗਾ ਦੇ ਵੀ ਦਸਤਾਰ ਸਜਾਈ ਗਈ।
ਵਿਧਾਇਕ ਸਿੱਧੂ ਵੱਲੋਂ ਨਵੇਂ ਸਾਲ ਦੀ ਮੁਬਾਰਕਵਾਦ ਦਿੰਦਿਆਂ ਨੌਜਵਾਨਾਂ ਨੂੰ ਨਵੇਂ ਵਰ੍ਹੇ ਦੌਰਾਨ ਪੱਗ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪੱਗਾਂ ਬੰਨਣ ਦੇ ਮਾਹਿਰ ਕੋਚ ਸਹਿਬਾਨਾਂ ਵੱਲੋਂ ਵੀ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਈ ਗਈ।

Leave a Comment

Recent Post

Live Cricket Update

You May Like This