*ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦੇ ਹੋਏ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰਨੈਲ ਸਿੰਘ ਨਗਰ ਵਿਖੇ ਸਮਾਗਮ ਕਰਵਾਏ ਗਏ । ਜਿਸ ਵਿੱਚ ਭਾਈ ਸਾਹਿਬ ਭਾਈ ਬਚਿੱਤਰ ਸਿੰਘ ਜੀ ਨੇ ਕਥਾ ਵਿਚਾਰਾਂ ਨਾਲ ਸਿੱਖ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਾਇਆ ਅਤੇ ਭਾਈ ਸਾਹਿਬ ਭਾਈ ਗੁਰਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਵੱਡੀ ਗਿਣਤੀ ਸੰਗਤਾਂ ਨੇ ਹਾਜਰੀਆਂ ਭਰੀਆਂ।*