ਲੁਧਿਆਣਾ ਤਿੰਨ ਜਨਵਰੀ(ਪ੍ਰਿਤਪਾਲ ਸਿੰਘਪਾਲੀ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਈ ਬਲਾਕ ਭਾਈ ਰਣਧੀਰ ਸਿੰਘ ਨਗਰ ਵਿਖੇ ਕੱਲ ਸ਼ਾਮ 7 ਵਜੇ ਤੋਂ 11 ਵਜੇ ਤੱਕ ਸ਼ੁਕਰਾਨਾ ਕੀਰਤਨ ਸਮਾਗਮ ਕਰਾਇਆ ਜਾ ਰਿਹਾ ਹੈ ਜਿਸ ਵਿੱਚ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਭਾਈ ਸ਼ੁਭਦੀਪ ਸਿੰਘ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਭਾਈ ਸਤਿੰਦਰ ਪਾਲ ਸਿੰਘ ਲੁਧਿਆਣਾ ਅਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਬਲਵਿੰਦਰ ਸਿੰਘ ਅਰਦਾਸੀਏ ਹਾਜ਼ਰੀਆਂ ਭਰਨ ਲਈ ਪਹੁੰਚ ਰਹੇ ਹਨ।