ਜਰਖੜ ਹਾਕੀ ਅਕੈਡਮੀ ਨੇ ਓਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੀ 41ਵੀ  ਬਰਸੀ ਮਨਾਈ

ਲੁਧਿਆਣਾ- 7 ਜਨਵਰੀ (ਪ੍ਰਿਤਪਾਲ ਸਿੰਘ ਪਾਲੀ )   ਮਾਤਾ ਸਾਹਿਬ ਕੌਰ ਅਕੈਡਮੀ ਜਰਖੜ ਦੇ ਸਮੂਹ ਖਿਡਾਰੀਆਂ ਅਤੇ ਪ੍ਰਬੰਧਕਾਂ ਨੇ ਹਾਕੀ ਦੇ ਮਹਾਨ ਖਿਡਾਰੀ  1975 ਵਿਸਵ ਕੱਪ ਦੇ ਚੈਂਪੀਅਨ ਸਟਾਰ ਖਿਡਾਰੀ ਓਲੰਪੀਅਨ ਸੁਰਜੀਤ ਸਿੰਘ ਜੋ 41ਵਰੇ ਪਹਿਲਾਂ 6 ਜਨਵਰੀ  ਦੀ ਰਾਤ 1984 ਨੂੰ ਇੱਕ ਸੜਕ ਹਾਦਸੇ ਵਿੱਚ ਇਸ ਦੁਨੀਆ ਤੋਂ ਰੁਖਸਤ ਹੋ ਗਏ ਸਨ । ਉਹਨਾਂ ਦੀ 41ਵੀਂ ਬਰਸੀ ਜਰਖੜ ਹਾਕੀ ਅਕੈਡਮੀ ਦੇ ਪ੍ਰਬੰਧਕਾ ਖਿਡਾਰੀਆਂ ਨੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਈ।  ਇਸ ਮੌਕੇ  ਓਲੰਪੀਅਨ ਸੁਰਜੀਤ ਸਿੰਘ ਦੇ ਜਰਖੜ ਖੇਡ ਸਟੇਡੀਅਮ ਵਿਖੇ ਸਾਲ 2009 ਤੋਂ ਸਥਾਪਿਤ  ਕੀਤੇ ਆਦਮਕੱਦ ਬੁੱਤ ਤੇ ਹਾਰ ਪਾ ਕੇ ਅਤੇ ਉਹਨਾਂ ਨੂੰ 2 ਮਿੰਟ ਦਾ ਮੋਨ ਧਾਰ ਕੇ ਸਰਧਾਜਲੀ ਭੇਟ ਕੀਤੀ ਗਈ, ਅਤੇ ਉਸ ਮਹਾਨ ਖਿਡਾਰੀ ਦੀਆਂ ਪ੍ਰਾਪਤੀਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ  ਡਾਇਰੈਕਟਰ ਜਗਰੂਪ ਸਿੰਘ ਜਰਖੜ ਨੇ ਬੱਚਿਆਂ ਨੂੰ ਓਲੰਪੀਅਨ ਸੁਰਜੀਤ ਸਿੰਘ ਦੇ ਜੀਵਨ ਬਾਰੇ , ਉਹਨਾਂ ਦੇ ਜ਼ਿੰਦਗੀ ਦੇ ਸੰਘਰਸ਼ ਬਾਰੇ, ਉਹਨਾਂ ਦੀਆਂ ਹਾਕੀ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਬੱਚਿਆਂ ਨੇ ਵੀ ਓਲੰਪੀਅਨ ਸੁਰਜੀਤ ਸਿੰਘ ਰੰਧਾਵਾ ਵਰਗੇ ਮਹਾਨ ਪਲੇਅਰ ਬਣਨ ਦਾ ਪ੍ਰਣ ਕੀਤਾ। ਇਸ ਮੌਕੇ,  ਕੋਚ ਗੁਰਸਤਿੰਦਰ ਸਿੰਘ ਪਰਗਟ ਨੇ ਦੱਸਿਆ ਕਿ 37ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 7-8 ਅਤੇ 9 ਫਰਵਰੀ ਨੂੰ ਹੋਣਗੀਆਂ ਇਹਨਾਂ ਖੇਡਾਂ ਵਿੱਚ ਜਿੱਥੇ ਕਬੱਡੀ ਤੋਂ ਇਲਾਵਾ ਹਾਕੀ ਖੇਡ ਮੁੱਖ ਖਿਚ ਦਾ ਕੇਂਦਰ ਹੋਵੇਗੀ । ਉਥੇ ਜਰਖੜ ਹਾਕੀ ਅਕੈਡਮੀ ਦੇ ਸਰਵੋਤਮ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਸਮੂਹ ਖਿਡਾਰੀ ਅਤੇ  ਹੋਰ ਪ੍ਰਬੰਧਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Leave a Comment

You May Like This

ਗਿਆਨੀ ਭਗਤ ਸਿੰਘ ਜੀ ਦੀ ਜਨਮ – ਸ਼ਤਾਬਦੀ ਨੂੰ ਸਮਰਪਿਤ ਸਿਮਰਤੀ ਸਮਾਗਮ ਅਤੇ ਪੁਸਤਕ ਲੋਕ  ਅਰਪਣ ਸਮਾਰੋਹ ਦਾ ਆਯੋਜਨ ਹੋਇਆ ਸ੍ਰ: ਰਣਜੋਧ ਸਿੰਘ ਦੇ ਪ੍ਰੇਮ ਦੀ ਤੰਦ ‘ਚ ਬੱਝੀਆਂ ਸ਼ਖਸ਼ੀਅਤਾਂ ਪੁੱਜੀਆਂ, ਪੁਰਖਿਆਂ ਦੇ ਸੰਸਕਾਰਾਂ ਦਾ ਨਿਚੋੜ ਕਿਤਾਬ ਹਾਸਲ ਕੀਤੀ