*ਪੰਜਾਬ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਕਮਾਏ – ਹਰਦੀਪ ਸਿੰਘ ਮੁੰਡੀਆਂ*

*-ਪੰਜਾਬ ਦੇ ਵਸਨੀਕਾਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ*
*ਲੁਧਿਆਣਾ, 15 ਫਰਵਰੀ (ਪ੍ਰਿਤਪਾਲ ਸਿੰਘ ਪਾਲੀ )ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਨੇ ਹੁਣ ਤੱਕ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ।
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਨੇ ਹੁਣ ਤੱਕ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ।
ਇੱਕ ਨਿੱਜੀ ਸਮਾਗਮ ਵਿੱਚ ਬੋਲਦਿਆਂ, ਕੈਬਨਿਟ ਮੰਤਰੀ ਮੁੰਡੀਆਂ ਨੇ ਜ਼ਿਕਰ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਪਾਰਦਰਸ਼ੀ ਅਤੇ ਨਿਵੇਸ਼-ਅਨੁਕੂਲ ਨੀਤੀਆਂ ਦੇ ਕਾਰਨ, ਈ-ਨਿਲਾਮੀਆਂ ਰਾਹੀਂ ਕੁੱਲ 5000 ਕਰੋੜ ਰੁਪਏ ਕਮਾਏ ਗਏ ਹਨ ਜੋ ਸਿੱਧ ਕਰਦੇ ਹਨ ਕਿ ਜਨਤਾ ਦਾ ਰੀਅਲ ਅਸਟੇਟ ਸੈਕਟਰ ਵਿੱਚ ਵਿਸ਼ਵਾਸ ਵਧਿਆ ਹੈ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਈ-ਨਿਲਾਮੀਆਂ ਨੂੰ ਭਰਵਾਂ ਹੁੰਗਾਰਾ ਮਿਲਣ ਕਰਕੇ, ਇਹ ਅਭਿਆਸ ਜਲਦ ਹੀ ਦੁਬਾਰਾ ਕੀਤਾ ਜਾਵੇਗਾ। ਉਨ੍ਹਾਂ ਖੁਲਾਸਾ ਕੀਤਾ ਕਿ ਨਿਲਾਮੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰੀਅਲ ਅਸਟੇਟ ਨਾਲ ਸਬੰਧਤ ਕਲੀਅਰੈਂਸ ਸਰਟੀਫਿਕੇਟ ਜਾਰੀ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਭਾਗ ਪ੍ਰਮੋਟਰਾਂ/ਡਿਵੈਲਪਰਾਂ ਦੇ ਮੁੱਦਿਆਂ ਨੂੰ ਪੂਰੀ ਪਾਰਦਰਸ਼ਤਾ ਨਾਲ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਭਰੋਸਾ ਦਿੱਤਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਪ੍ਰਮੋਟਰਾਂ/ਡਿਵੈਲਪਰਾਂ ਨੂੰ ਕੋਈ ਮੁਸ਼ਕਲ ਨਾ ਆਵੇ ਅਤੇ ਨਾਲ ਹੀ ਉਨ੍ਹਾਂ ਨੂੰ ਆਪਣੇ ਪ੍ਰੋਜੈਕਟਾਂ ਦੇ ਵਸਨੀਕਾਂ ਨੂੰ ਵੱਧ ਤੋਂ ਵੱਧ ਅਤੇ ਉੱਚ-ਗੁਣਵੱਤਾ ਵਾਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ।
ਵੱਖ-ਵੱਖ ਵਿਕਾਸ ਅਥਾਰਟੀਆਂ ਦੇ ਰਿਸੈਪਸ਼ਨ/ਸਿੰਗਲ-ਵਿੰਡੋ ਕਾਊਂਟਰਾਂ ‘ਤੇ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ, ਜਿਵੇਂ ਕਿ ਪਾਣੀ ਦਾ ਪ੍ਰਬੰਧ, ਸੋਫ਼ਿਆਂ ਅਤੇ ਕੁਰਸੀਆਂ ਵਾਲੇ ਸਹੀ ਬੈਠਣ ਵਾਲੇ ਖੇਤਰ ਅਤੇ ਸੇਵਾਵਾਂ ਲਈ ਟੋਕਨ ਸਿਸਟਮ।

Leave a Comment

Recent Post

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ

Live Cricket Update

You May Like This

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ