ਜਵੱਦੀ ਟਕਸਾਲ ਵਿਖੇ ਗਿਆਨੀ ਸੁਖਦੇਵ ਸਿੰਘ ਜੀ ਦਾ ਅੰਤਿਮ ਅਰਦਾਸ ਸਮਾਗਮ ਆਯੋਜਿਤ

ਗਿਆਨੀ ਸੁਖਦੇਵ ਸਿੰਘ ਦੀਆਂ ਸੇਵਾਵਾਂ ਵਿਿਦਆਰਥੀਆਂ ਲਈ ਪ੍ਰੇਣਾ ਦਾ ਸਰੋਤ ਬਣਨਗੀਆਂ – ਸੰਤ ਅਮੀਰ ਸਿੰਘ ਜੀ
ਲੁਧਿਆਣਾ,17 ਫਰਵਰੀ ( ਪ੍ਰਿਤਪਾਲ ਸਿੰਘ ਪਾਲੀ )  : ਗੁਰਦੁਆਰਾ ਗੁਰੂ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਉੱਘੇ ਸਿੱਖ ਵਿਦਵਾਨ  ਤੇ ਪੰਥ ਪ੍ਰਚਾਰਕ ਗਿਆਨੀ ਸੁਖਦੇਵ ਸਿੰਘ ਜੀ ਦੀ ਆਤਮਿਕ ਸ਼ਾਤੀ ਲਈ ਕਰਵਾਏ ਗਏ ਅੰਤਿਮ ਅਰਦਾਸ ਸਮਾਗਮ ਦੌਰਾਨ ਜਵੱਦੀ ਟਕਸਾਲ ਦੇ ਮੁਖੀ ਸੰਤ  ਅਮੀਰ ਸਿੰਘ ਜੀ ਨੇ ਗਿਆਨੀ ਸੁਖਦੇਵ ਸਿੰਘ ਨੂੰ ਆਪਣੀ ਨਿੱਘੀ ਸ਼ਰਧਾਂਜਲੀ ਦਿੰਦਿਆਂ ਹੋਇਆ ਕਿਹਾ ਕਿ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜੇ ਗਿਆਨੀ ਸੁਖਦੇਵ ਸਿੰਘ ਦਾ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਜਾਣਾ  ਸਾਡਾ ਸਾਰਿਆਂ ਲਈ ਇੱਕ ਬਹੁਤ ਵੱਡਾ ਘਾਟਾ ਹੈ। ਜਿਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਇੱਕਤਰ ਹੋਈਆਂ ਪ੍ਰਮੁੱਖ  ਸ਼ਖਸ਼ੀਅਤਾਂ, ਪ੍ਰਵਾਰਿਕ ਮੈਬਰਾਂ , ਸੰਗਤਾਂ ਅਤੇ ਜਵੱਦੀ ਟਕਸਾਲ ਦੇ ਵਿਿਦਆਰਥੀਆਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਬੜੇ ਸਾਦਗੀ ਭਰੇ ਜੀਵਨ ਵਿੱਚ ਰਹਿਣ ਵਾਲੇ ਤੇ ਜਵੱਦੀ ਟਕਸਾਲ ਦੇ ਵਿਿਦਆਰਥੀਆਂ ਨੂੰ ਗੁਰਬਾਣੀ ਦੀ ਸ਼ੁੱਧ ਸੰਥਿਆ ਕਰਵਾਉਣ ਦੀ ਸੇਵਾ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਗਿਆਨੀ ਸੁਖਦੇਵ ਸਿੰਘ ਇੱਕ ਸੱਚੇ ਪੰਥ ਪ੍ਰਚਾਰਕ ਸਨ। ਜਿੰਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਗੁਰੂ ਆਸੇ ਅਨੁਸਾਰ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ  ਨੂੰ ਸਮਰਪਿਤ ਕੀਤਾ,ਖਾਸ ਕਰਕੇ ਉਨ੍ਹਾਂ ਦੇ ਵੱਲੋ ਜਵੱਦੀ ਟਕਸਾਲ ਵਿੱਚ ਵਿਿਦਆਰਥੀਆਂ ਨੂੰ ਗੁਰਬਾਣੀ ਦੀ ਸ਼ੁੱਧ ਸੰਥਿਆ ਕਰਵਾਉਣ ਦੀ ਕੀਤੀ ਗਈ ਸੇਵਾ ਆਪਣੇ ਆਪ ਵਿੱਚ ਇੱਕ ਮਿਸਾਲੀ ਕਾਰਜ ਸੀ।ਗਿਆਨੀ ਜੀ ਦੀਆਂ ਅਣਥੱਕ ਸੇਵਾਵਾਂ ਸਾਡੇ ਸਾਰਿਆਂ ਲਈ ਪ੍ਰੇਣਾ ਦਾ ਸਰੋਤ ਹਨ। ਇਸ ਦੌਰਾਨ  ਸੰਤ ਅਮੀਰ ਸਿੰਘ ਜੀ ਨੇ ਗਿਆਨੀ ਸੁਖਦੇਵ ਸਿੰਘ ਜੀ ਦੇ ਪਰਿਵਾਰਕ ਮੈਬਰਾਂ  ਦੇ ਨਾਲ ਆਪਣਾ ਹਮਦਰਦੀ ਦਾ ਪ੍ਰਗਟਾਵਾ  ਕੀਤਾ ਅਤੇ ਉਨ੍ਹਾਂ  ਨੂੰ ਅਕਾਲ ਪੁਰਖ ਦਾ ਸਿਮਰਨ ਕਰਨ ਦੀ ਤਾਕੀਦ ਕੀਤੀ । ਇਸ ਤੋ ਪਹਿਲਾਂ ਗੁਰਦੁਆਰਾ  ਸਾਹਿਬ ਅੰਦਰ ਆਯੋਜਿਤ ਕੀਤੇ ਗਏ  ਅਰਦਾਸ ਸਮਾਗਮ ਵਿੱਚ ਜਵੱਦੀ ਟਕਸਾਲ ਦੇ ਵਿਿਦਆਰਥੀਆਂ ਦੇ ਕੀਰਤਨੀ ਜੱਥਿਆਂ ਨੇ ਗੁਰੂ ਸਾਹਿਬਾਨ ਵੱਲੋ ਉਚਰੀ ਇਲਾਹੀ ਬਾਣੀ ਦਾ  ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਅਤਿੰਮ ਅਰਦਾਸ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਜੀਤ ਸਿੰਘ ਬੰਬੇ ਵਾਲੇ, ਪ੍ਰਮੁੱਖ ਪ੍ਰਚਾਰਕ ਸ਼ਖਸ਼ੀਅਤਾਂ ਅਤੇ ਜਵੱਦੀ ਟਕਸਾਲ ਦੇ ਵਿਿਦਆਰਥੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Leave a Comment

Recent Post

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ

Live Cricket Update

You May Like This

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ