*ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਜਗਰਾਉਂ ਦੇ ਵੱਖ-ਵੱਖ ਇਲਾਕਿਆਂ ‘ਚ ਅਭਿਆਨ ਚਲਾਇਆ*

*– ਬਾਲ ਭਿੱਖਿਆ ਦੀ ਰੋਕਥਾਮ ਲਈ ਲੋਕਾਂ ਨੂੰ

 ਜਾਗਰੂਕ ਵੀ ਕੀਤਾ*

ਲੁਧਿਆਣਾ, 20 ਫਰਵਰੀ (ਪ੍ਰਿਤਪਾਲ ਸਿੰਘ ਪਾਲੀ) – ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਵੱਲੋਂ

ਬਾਲ ਭਿੱਖਿਆ ਦੀ ਰੋਕਥਾਮ ਲਈ ਜਗਰਾਉਂ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਅਭਿਆਨ ਚਲਾਇਆ ਗਿਆ।
ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਜਿਸ ਵਿੱਚ ਪੁਲਿਸ ਵਿਭਾਗ, ਸਿੱਖਿਆ ਵਿਭਾਗ ਅਤੇ ਬਚਪਨ ਬਚਾਉ ਅੰਦੋਲਨ ਦੇ ਨੁਮਾਇੰਦੇ ਵੀ ਸ਼ਾਮਲ ਸਨ, ਵੱਲੋ ਸਾਂਝੇ ਤੌਰ ਤੇ ਜਗਰਾਉਂ ਦੇ ਵੱਖ-ਵੱਖ ਇਲਾਕਿਆਂ ਵਿੱਚ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ‘ਤੇ ਠੱਲ ਪਾਈ ਜਾ ਸਕੇ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਦਿਆਂ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜੱਵਲ ਬਣਾਇਆ ਜਾ ਸਕੇ।
ਟੀਮ ਵਿੱਚ ਸਨਦੀਪ ਸਿੰਘ (ਬਚਪਨ ਬਚਾਉ ਅੰਦੋਲਨ), ਪੁਲਿਸ ਵਿਭਾਗ ਦੇ ਮੈਂਬਰ ਅਤੇ ਸਤਵਿੰਦਰ ਸਿੰਘ (ਸਿੱਖਿਆ ਵਿਭਾਗ) ਅਤੇ ਹੋਰ ਸ਼ਾਮਲ ਸਨ।

Leave a Comment

Recent Post

Live Cricket Update

You May Like This