ਇੰਟਰਲਾਕ ਗਲੀਆਂ ਤੇ ਬੈਡਮਿੰਟਨ ਖੇਡ ਗਰਾਉਂਡ ਦੀ ਕੀਤੀ ਜਾਵੇਗੀ ਉਸਾਰੀ*

*- ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ, ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ*
ਸਾਹਨੇਵਾਲ, 26 ਫਰਵਰੀ (ਪ੍ਰਿਤਪਾਲ ਸਿੰਘ ਪਾਲੀ) – ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪਿੰਡ ਜੋਨੇਵਾਲ ਵਿਖੇ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਨਾਲ ਲੋਕਾਂ ਦੀ ਆਵਾਜਾਈ ਸੁਖਾਵੀਂ ਹੋਵੇਗੀ ਅਤੇ ਵਿਕਾਸ ਦਾ ਰਾਹ ਪੱਧਰਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਨਸ਼ੇ ਦੇ ਸੌਦਾਗਰਾਂ ‘ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਨ ਲਈ ਪਿੰਡ ਵਿੱਚ ਬੈਡਮਿੰਟਨ ਖੇਡ ਗਰਾਉਂਡ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ‘ਤੇ ਕਰੀਬ 10 ਲੱਖ ਰੁਪਏ ਖਰਚ ਕੀਤੇ ਜਾਣਗੇ।
ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਵਿਕਾਸ ਕਾਰਜ਼ਾਂ ਲਈ ਧੰਨਵਾਦ ਵੀ ਕੀਤਾ ਗਿਆ।

Leave a Comment

Recent Post

Live Cricket Update

You May Like This

ਲੁਧਿਆਣਾ ਲਈ ਵੱਡੀ ਜਿੱਤ: ਐਮਪੀ ਅਰੋੜਾ ਨੇ ਪੰਜ ਵੱਡੀਆਂ ਯੋਜਨਾਵਾਂ ਨਗਰ ਨਿਗਮ ਨੂੰ ਤਬਦੀਲ ਕਰਨ ਵਿੱਚ ਕੀਤੀ ਮਦਦ ਇਹ ਫੈਸਲਾ ਅਰੋੜਾ ਨੂੰ ਇਸ ਮੁੱਦੇ ਬਾਰੇ ਸੂਚਿਤ ਕੀਤੇ ਜਾਣ ਦੇ ਦੋ ਮਹੀਨਿਆਂ ਦੇ ਅੰਦਰ ਲਿਆ ਗਿਆ, ਜੋ ਕਿ ਲਗਭਗ 30 ਸਾਲਾਂ ਤੋਂ ਲਟਕਿਆ ਹੋਇਆ ਸੀ।