*ਦੋਮੋਰੀਆ ਪੁੱਲ ਦੇ ਇੱਕ ਪਾਸਿਓਂ ਆਵਾਜਾਈ ਸ਼ੁਰੂ* *- ਹਲਕਾ ਉੱਤਰੀ ਦੇ ਵਸਨੀਕਾਂ ਨੂੰ ਮਿਲੇਗੀ ਰਾਹਤ – ਵਿਧਾਇਕ ਮਦਨ ਲਾਲ ਬੱਗਾ*

ਲੁਧਿਆਣਾ, 20 ਮਾਰਚ (ਪ੍ਰਿਤਪਾਲ ਸਿੰਘ ਪਾਲੀ ) ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋ ਹਲਕਾ ਉੱਤਰੀ ਦੇ ਵਸਨੀਕਾਂ ਨੂੰ ਰਾਹਤ ਦਿੰਦਿਆਂ, ਸਥਾਨਕ ਦੋਮੋਰੀਆ ਪੁੱਲ ਦੀ ਇੱਕ ਪਾਸੇ ਦੀ ਆਵਾਜਾਈ ਸ਼ੁਰੂ ਕਰਵਾ ਦਿੱਤੀ ਹੈ।

ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ ਵੱਲੋਂ ਸੰਯੁਕਤ ਰੂਪ ਵਿੱਚ ਉਦਘਾਟਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਨਵੀਨੀਕਰਣ ਕਾਰਜ਼ਾਂ ਕਰਕੇ ਦੋਮੋਰੀਆ ਪੁੱਲ ਦੀ ਆਵਾਜਾਈ ਪਿਛਲੇ ਕਰੀਬ 4 ਮਹੀਨਿਆਂ ਤੋਂ ਬੰਦ ਕੀਤੀ ਗਈ ਸੀ ਜਿਸਦਾ ਲੋਕਾਂ ਦੇ ਵਪਾਰ ‘ਤੇ ਸਿੱਧਾ ਅਸਰ ਪੈ ਰਿਹਾ ਸੀ। ਸਥਾਨਕ ਮਾਰਕੀਟ ਵਾਲਿਆਂ ਦੀ ਪ੍ਰੇਸ਼ਾਨੀ ਨੂੰ ਮੁੱਖ ਰੱਖਦਿਆਂ ਇਹ ਰਸਤਾ ਖੋਲਿਆ ਗਿਆ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਪ੍ਰੋਜੈਕਟ ਵਿੱਚ ਹੋਰ ਤੇਜ਼ੀ ਲਿਆਂਦੀ ਗਈ ਸੀ ਤਾਂ ਜੋ ਆਵਾਜਾਈ ਸੁਖਾਵੀਂ ਹੋ ਸਕੇ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

Leave a Comment

Recent Post

Live Cricket Update

You May Like This

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ