*ਵਿਧਾਇਕ ਗਰੇਵਾਲ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਚੁੱਕਿਆ ਮਿਡ-ਡੇਅ-ਮੀਲ ਦੇ ਕਰਮਚਾਰੀਆਂ ਦੀ ਤਨਖਾਹ ਦਾ ਮੁੱਦਾ

*- ਮਿਡ-ਡੇਅ-ਮੀਲ ਯੋਜਨਾ ਤਹਿਤ ਕਰਮਚਾਰੀ ਮਹਿਲਾਵਾਂ ਦੀਆਂ ਮੁਸ਼ਕਿਲਾਂ ਦਾ ਜਲਦ ਹੋਵੇਗਾ ਨਿਪਟਾਰਾ – ਦਲਜੀਤ ਸਿੰਘ ਗਰੇਵਾਲ ਭੋਲਾ*
ਲੁਧਿਆਣਾ, 21 ਮਾਰਚ (ਪ੍ਰਿਤਪਾਲ ਸਿੰਘ ਪਾਲੀ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਅੱਜ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਮਿਡ-ਡੇਅ-ਮੀਲ ਯੋਜਨਾ ਤਹਿਤ ਕੰਮ ਕਰ ਰਹੀਆਂ ਮਹਿਲਾਵਾਂ ਅਤੇ ਹੋਰ ਕਰਮਚਾਰੀਆਂ ਦੀ ਤਨਖਾਹ ਸਬੰਧੀ ਮੁੱਦਾ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਮਿਡ-ਡੇਅ- ਮੀਲ ਯੋਜਨਾ ਦੇ ਤਹਿਤ ਸਕੂਲਾਂ ਵਿੱਚ ਬੱਚਿਆਂ ਲਈ ਖਾਣਾ ਬਣਾ ਰਹੀਆਂ ਮਹਿਲਾਵਾਂ ਅਤੇ ਹੋਰ ਕਰਮਚਾਰੀਆਂ ਵੱਲੋਂ ਤਨਖਾਹ ਸਬੰਧੀ ਉਹਨਾਂ ਨਾਲ ਕਈ ਵਾਰ ਗੱਲਬਾਤ ਕੀਤੀ ਗਈ ਅਤੇ ਉਨਾਂ ਵੱਲੋਂ ਬੇਨਤੀ ਕੀਤੀ ਗਈ ਕਿ ਸਾਡੀ ਗੱਲ ਨੂੰ ਸਰਕਾਰ ਤੱਕ ਜਰੂਰ ਪਹੁੰਚਾਓ ਕਿਉਂਕਿ ਸਰਕਾਰ ਸਕੂਲਾਂ ‘ਤੇ ਹਜ਼ਾਰਾਂ-ਕਰੋੜਾਂ ਰੁਪਏ ਤਾਂ ਜਰੂਰ ਖਰਚ ਰਹੀ ਹੈ ਪਰ ਸਾਡੇ ਵੱਲ ਕਿਸੇ ਦਾ ਧਿਆਨ ਨਹੀਂ ਜਾ ਰਿਹਾ।
ਉਹਨਾਂ ਦੱਸਿਆ ਕਿ ਕਈ ਮਹਿਲਾਵਾਂ ਆਪਣੀ ਡਿਊਟੀ ‘ਤੇ ਪਹੁੰਚਣ ਲਈ 700 ਤੋਂ 800 ਰੁਪਏ  ਕਿਰਾਇਆ ਖਰਚ ਕੇ ਸਕੂਲ ਤੱਕ ਪਹੁੰਚਦੀਆਂ ਹਨ ਅਤੇ ਉਹਨਾਂ ਨੂੰ ਤਨਖਾਹ ਦੇ ਰੂਪ ਵਿੱਚ 3000 ਰੁਪਏ ਦਿੱਤੇ ਜਾਂਦੇ ਹਨ ਜੋ ਕਿ ਬਹੁਤ ਘੱਟ ਹਨ ਜਿਸ ਨਾਲ ਉਹਨਾਂ ਦਾ ਗੁਜ਼ਾਰਾ ਚੱਲਣਾ ਮੁਸ਼ਕਿਲ ਹੋ ਜਾਂਦਾ ਹੈ।
ਉਹਨਾਂ ਮਾਨਯੋਗ ਸਪੀਕਰ ਰਾਹੀਂ ਅਪੀਲ ਕੀਤੀ ਕਿ ਮਿਡ-ਡੇਅ-ਮੀਲ ਤਹਿਤ ਕੰਮ ਕਰ ਰਹੀਆਂ ਮਹਿਲਾਵਾਂ ਅਤੇ ਹੋਰ ਕਰਮਚਾਰੀਆਂ ਦੀ ਤਨਖਾਹ ਸਬੰਧੀ ਜਰੂਰ ਵਿਚਾਰ ਕੀਤੇ ਜਾਣ। ਵਿਧਾਇਕ ਗਰੇਵਾਲ ਨੇ ਆਸ ਪ੍ਰਗਟਾਈ ਕਿ  ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਵਿਚਾਰ ਕਰਕੇ ਸਰਕਾਰ ਵੱਲੋਂ ਮੁਸ਼ਕਿਲ ਦਾ ਹੱਲ ਕੀਤਾ ਜਾਵੇਗਾ।

Leave a Comment

Recent Post

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ

Live Cricket Update

You May Like This