* ਨੌਜਵਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਦਾ ਕਰਨ ਰੁੱਖ
ਲੁਧਿਆਣਾ ੨੪ ਮਾਰਚ( ਪ੍ਰਿਤਪਾਲ ਸਿੰਘ ਪਾਲੀ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਭਾਈ ਕੁਲਦੀਪ ਸਿੰਘ ਗੜਗੱਜ ਦਾ ਜੱਥੇਦਾਰ ਬਣਨ ਤੋ ਬਾਅਦ ਪਹਿਲੀ ਵਾਰ ਜੱਥੇ ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ ਪੰਜਾਬ ਸਰਕਾਰ, ਬਾਬਾ ਅਜੀਤ ਸਿੰਘ ਪ੍ਰਧਾਨ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜੀ ਮੰਡੀ ਦੀ ਅਗਵਾਈ ਵਿੱਚ ਸ਼ਹਿਰ ਦੀਆਂ ਸਮੁੱਚੀਆਂ ਸਿੰਘ ਸਭਾਵਾਂ , ਧਾਰਮਿਕ ਜੱਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ ਵੱਲੋਂ ਗੁਰਦੁਆਰਾ ਸਿੰਘ ਸਭਾ ਪੁਰਾਣੀ ਸਬਜੀ ਮੰਡੀ ਵਿਖੇ ਸਨਮਾਨ ਕੀਤਾ ਗਿਆ। ਜੱਥੇਦਾਰ ਸਿੰਘ ਸਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਰਖਵਿੰਦਰ ਸਿੰਘ ਗਾਬੜੀਆ, ਜਸਦੀਪ ਸਿੰਘ ਕਾਉਂਕੇ ਅਤੇ ਸੈਕੜੇ ਨੌਜਵਾਨਾਂ ਵੱਲੋਂ ਜਲੰਧਰ ਬਾਈਪਾਸ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਸਨਮਾਨ ਸਮਾਗਮ ਵਿੱਚ ਜੱਥੇਦਾਰ ਹੀਰਾ ਸਿੰਘ ਗਾਬੜੀਆ, ਬਾਬਾ ਅਜੀਤ ਸਿੰਘ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਜਿੱਥੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਲੁਧਿਆਣਾ ਦੀਆਂ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ ਉੱਥੇ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੇਵਾ ਸੰਭਾਲਣ ਤੇ ਭਰੋਸਾ ਜਤਾਇਆ ਕਿ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ ਕੌਮ ਦੇ ਗਦਾਰਾਂ ਨਾਲ ਸਮਝੌਤਾ ਨਹੀਂ ਕਰਨਗੇ । ਇਸ ਮੌਕੇ ਜੱਥੇਦਾਰ ਸਿੰਘ ਸਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਂਅ ਸੰਬੋਧਨ ਵਿਚ ਕਿਹਾ ਕਿ ਗੁਰੂ ਘਰਾਂ ਨੂੰ ਪੰਥ ਦੋਖੀਆਂ ਦੇ ਕਬਜੇ ਵਿੱਚ ਨਹੀਂ ਹੋਣ ਦੇਵਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੈਦਾ ਹੋਈਆਂ ਚਣੌਤੀਆਂ ਦਾ ਸਾਹਮਣਾ ਕਰਾਗੇ। ਜੱਥੇਦਾਰ ਸਾਹਿਬ ਨੇ ਕਿਹਾ ਕਿ ਜੇਕਰ ਕਿਸੇ ਜਗ੍ਹਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨਾਲ ਸਬੰਧਤ ਕੋਈ ਗੱਲ ਹੁੰਦੀ ਹੈ ਤਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਫੌਰੀ ਤੌਰ ਤੇ ਐਕਸ਼ਨ ਲਿਆ ਜਾਵੇਗਾ ਬੇਸ਼ੱਕ ਉਸ ਦੀ ਸਕਾਇਤ ਸ੍ਰੀ ਅਕਾਲ ਤਖਤ ਸਾਹਿਬ ਤੇ ਆਉਂਦੀ ਹੈ ਜਾ ਨਹੀਂ, ਕਿਉਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡਾ ਗੁਰੂ ਹੈ ਤੇ ਉਸ ਦਾ ਅਦਬ ਸਤਿਕਾਰ ਕਾਇਮ ਰੱਖਣਾ ਸਾਡਾ ਫਰਜ਼ ਹੈ। ਸਿੰਘ ਸਾਹਿਬ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮਾਂ ਆ ਚੁੱਕਿਆ ਹੈ ਆਉ ! ਗੁਰੂ ਵਾਲੇ।ਬਣੀਏ ਅਤੇ ਇੱਕ ਵਾਰ ਫੇਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਆਨੰਦਪੁਰ ਸਾਹਿਬ ਦਾ ਰੁੱਖ ਕਰੀਏ। ਇਸ ਮੌਕੇ 100 ਤੋਂ ਵੱਧ ਗੁਰਦੁਆਰਾ ਸਿੰਘ ਸਭਾਵਾਂ, ਧਾਰਮਿਕ ਜੱਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ ਦੇ ਮੁਖੀਆਂ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਇੰਦਰਜੀਤ ਸਿੰਘ ਮੱਕੜ, ਭੁਪਿੰਦਰ ਸਿੰਘ ਭਿੰਦਾ, ਤੇਜਿੰਦਰ ਸਿੰਘ ਡੰਗ, ਰਛਪਾਲ ਸਿੰਘ ਫ਼ੌਜੀ, ਯੂਥ ਆਗੂ ਜਸਦੀਪ ਸਿੰਘ ਕਾਉਕੇ, ਮਨਜੀਤ ਸਿੰਘ , ਪ੍ਰਲਾਦ ਸਿੰਘ ਢੱਲ, ਅਮਰਜੀਤ ਸਿੰਘ, ਗੁਰਮੀਤ ਸਿੰਘ, ਜਰਨੈਲ ਸਿੰਘ, ਬਲਜੀਤ ਸਿੰਘ ਦੁਖੀਆਂ, ਜਗਜੀਤ ਸਿੰਘ ਅਹੂਜਾ, ਗੁਰਚਰਨ ਸਿੰਘ ਗੁਰੂ, ਪਰਮਜੀਤ ਸਿੰਘ ਪੰਮੀਂ, ਬਲਕਾਰ ਸਿੰਘ, ਧਰਮ ਸਿੰਘ ਬਾਜਵਾ, ਗੁਰਜੀਤ ਸਿੰਘ ਟੋਨੀ, ਸੁਰਜੀਤ ਸਿੰਘ ਕਲਸੀ, ਅਮਰਜੀਤ ਸਿੰਘ, ਮਨਜੀਤ ਸਿੰਘ, ਭੁਪਿੰਦਰ ਸਿੰਘ ਮਨੀ ਜਿਉਲਰਜ, ਸਰੂਪ ਸਿੰਘ, ਬਲਦੇਵ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਗੁਰਵਿੰਦਰ ਸਿੰਘ ਗਿੱਲ, ਜੱਥੇਦਾਰ ਜਸਦੀਪ ਸਿੰਘ ਚੰਦਨ, ਰਤਨ ਅਨਮੋਲ ਸਿੰਘ ਗਰੇਵਾਲ, ਕੁਲਵੰਤ ਸਿੰਘ, ਜਗਜੀਤ ਸਿੰਘ ਅਰੋੜਾ, ਨਰਿੰਦਰ ਸਿੰਘ, ਗੁਰਦੀਪ ਸਿੰਘ ਲੀਲ, ਬੀਬੀ ਹਰਵਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਬਲਵੀਰ ਕੌਰ ਸੀਬੀਆ, ਨਰਿੰਦਰ ਪਾਲ ਸਿੰਘ ਮੱਕੜ, ਦਵਿੰਦਰ ਸਿੰਘ ਰਿੰਕੂ, ਅੰਗਰੇਜ਼ ਸਿੰਘ ਸੰਧੂ, ਸੁਰਜੀਤ ਸਿੰਘ ਦੰਗਾ ਪੀੜਤ, ਬੀਬੀ ਗੁਰਦੀਪ ਕੌਰ, ਬੀਬੀ ਹਰਜੀਤ ਕੌਰ, ਕੁਲਵਿੰਦਰ ਸਿੰਘ ਬੈਨੀਪਾਲ, ਬੀਬੀ ਸਤਵਿੰਦਰ ਕੌਰ, ਇੰਦਰਜੀਤ ਸਿੰਘ ਸਾਹਨੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।