ਲੁਧਿਆਣਾ, 27 ਮਾਰਚ (ਪ੍ਰਿਤਪਾਲ ਸਿੰਘ ਪਾਲੀ ) ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋ ਭਲਕੇ 28 ਮਾਰਚ (ਸ਼ੁਕਰਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਇਸ ਕੈਂਪ ਵਿੱਚ ਲੁਧਿਆਣਾ ਦੀਆਂ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਸੋਨਾਲਿਕਾ, ਐਚ.ਡੀ.ਐਫ.ਸੀ. ਬੈਂਕ, ਜਾਬ ਰੈਬਿਟਜ਼, ਸਾਂਝ ਕੇਂਦਰ, ਸੇਵਾ ਕੇਂਦਰ ਆਦਿ ਕੰਪਨੀਆਂ ਭਾਗ ਲੈ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀਂ, ਆਈ.ਟੀ.ਆਈ, ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ।
ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਇੰਟਰਵਿਊ ਲਈ ਆਪਣਾ ਬਾਇਓ ਡਾਟਾ ਸਮੇਤ 3 ਫੋਟੋਆਂ ਲੈ ਕੇ ਆਉਣਾ ਯਕੀਨੀ ਬਣਾਉਣ।ਜੇਕਰ ਉਮੀਦਵਾਰ ਆਪਣਾ ਨਾਮ ਮੈਨੂਅਲ ਰਜਿਸਟਰ ਅਤੇ ਐਨ.ਸੀ.ਐਸ. ਪੋਰਟਲ ‘ਤੇ ਆਨਲਾਇਨ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਤੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ReplyForward Add reaction
|