ਗਲਾਡਾ ਵੱਲੋਂ 01 ਅਪ੍ਰੈਲ ਨੂੰ ਵਿਸ਼ੇਸ਼ ਕੈਂਪ ਦਾ ਆਯੋਜਨ* *- ਮੁੱਖ ਪ੍ਰਸ਼ਾਸ਼ਕ ਵੱਲੋਂ ਲਾਭਪਾਤਰੀਆਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ* *- ਕਿਹਾ! ਐਨ.ਓ.ਸੀ. ਨਾਲ ਸਬੰਧਤ ਮਾਮਲਿਆਂ ਦਾ ਮੌਕੇ ‘ਤੇ ਹੀ ਕੀਤਾ ਜਾਵੇਗਾ ਨਿਪਟਾਰਾ*

ਲੁਧਿਆਣਾ, 30 ਮਾਰਚ (ਪ੍ਰਿਤਪਾਲ ਸਿੰਘ ਪਾਲੀ) – ਮੁੱਖ ਪ੍ਰਸ਼ਾਸ਼ਕ ਗਲਾਡਾ ਸੰਦੀਪ ਕੁਮਾਰ, ਆਈ.ਏ.ਐਸ. ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਗਲਾਡਾ ਵੱਲੋਂ ਅਣ-ਅਧਿਕਾਰਤ ਕਲੋਨੀਆਂ ਵਿੱਚ ਪੈਂਦੇ ਪਲਾਟਾਂ/ਬਿਲਡਿੰਗਾਂ ਨੂੰ ਰੈਗੂਲਰ ਕਰਨ ਸਬੰਧੀ ਪਹਿਲੀ ਅਪ੍ਰੈਲ ਦਿਨ ਮੰਗਲਵਾਰ ਨੂੰ ਸਥਾਨਕ ਗਲਾਡਾ ਦਫਤਰ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਕੈਂਪ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 2:00 ਵਜੇਂ ਤੱਕ ਹੋਵੇਗਾ।

ਇਸ ਕੈਂਪ ਦੌਰਾਨ, ਆਨਲਾਈਨ ਅਤੇ ਆਫਲਾਈਨ ਅਰਜ਼ੀਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਦਿਆਂ ਐਨ.ਓ.ਸੀ. ਜਾਰੀ ਕੀਤੇ ਜਾਣਗੇ।
ਮੁੱਖ ਪ੍ਰਸ਼ਾਸ਼ਕ ਗਲਾਡਾ, ਸੰਦੀਪ ਕੁਮਾਰ ਵੱਲੋਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਗਲਾਡਾ ਵੱਲੋਂ ਲਗਾਏ ਜਾ ਰਹੇ ਇਸ ਵਿਸ਼ੇਸ਼ ਕੈਂਪ ਵਿੱਚ ਹਿੱਸਾ ਲੈਂਦੇ ਹੋਏ ਆਪਣੀ ਐਨ.ਓ.ਸੀ. ਨਾਲ ਸਬੰਧਤ ਸਮੱਸਿਆ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾ ਕੇ ਐਨ.ਓ.ਸੀ. ਪ੍ਰਾਪਤ ਕੀਤੀ ਜਾਵੇ।

Leave a Comment

Recent Post

Live Cricket Update

You May Like This

*ਵਿਧਾਇਕ ਗਰੇਵਾਲ ਵੱਲੋਂ ਈਦ- ਉਲ-ਫਿਤਰ ਮੌਕੇ ਮੁਸਲਮਾਨ ਭਾਈਚਾਰੇ ਵੱਲੋਂ ਰੱਖੇ ਸਮਾਗਮਾਂ ‘ਚ ਸ਼ਿਰਕਤ* *-ਸਮੂਹ ਭਾਈਚਾਰੇ ਨੂੰ ਮਬਾਰਕਬਾਦ ਦਿੰਦਿਆਂ ਕਿਹਾ! ਸਾਡੇ ਤਿਉਹਾਰ ਸਾਨੂੰ ਸਾਰਿਆਂ ਨੂੰ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੁਨੇਹਾ ਦਿੰਦੇ ਹਨ*