ਲੁਧਿਆਣਾ, 31 ਮਾਰਚ (ਪ੍ਰਿਤਪਾਲ ਸਿੰਘ ਪਾਲੀ) ਸਾਭਾ ਭਾਰਤ ਦੇਸ਼ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕਾਂ ਦਾ ਰਹਿਣ ਵਸੇਰਾ ਹੈ ਅਤੇ ਸਾਡੇ ਤਿਉਂਹਾਰ ਸਾਨੂੰ ਸਾਰਿਆਂ ਨੂੰ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੁਨੇਹਾ ਦਿੰਦੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਈਦ-ਉਲ-ਫਿਤਰ ਮੌਕੇ ਮੁਸਲਮਾਨ ਭਾਈਚਾਰੇ ਵੱਲੋਂ ਰੱਖੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਕੀਤਾ। ਵਿਧਾਇਕ ਭੋਲਾ ਨੇ ਕਿਹਾ ਕਿ ਈਦ-ਉਲ-ਫਿਤਰ ਦਾ ਪਵਿੱਤਰ ਤਿਉਹਾਰ ਮੁਸਲਮਾਨ ਭਾਈਚਾਰੇ ਵੱਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ, ਇਸੇ ਹੀ ਲੜੀ ਤਹਿਤ ਮਹਾਂਨਗਰ ਵਿਖੇ ਵੀ ਇਹ ਤਿਉਹਾਰ ਭਾਈਚਾਰੇ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।
ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਜਲੰਧਰ ਬਾਈਪਾਸ ਸਥਿਤ ਦਾਣਾ ਮੰਡੀ, ਟਿੱਬਾ ਰੋਡ, ਤਾਜਪੁਰ ਰੋਡ, ਸ਼ਕਤੀ ਨਗਰ, ਮਾਇਆਪੁਰੀ ਵਿਖੇ ਰੱਖੇ ਗਏ ਸਮਾਗਮਾ ਦੌਰਾਨ ਹਾਜ਼ਰੀ ਭਰੀ ਅਤੇ ਭਾਈਚਾਰੇ ਨੂੰ ਇਸ ਪਵਿੱਤਰ ਤਿਓਹਾਰ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਸਾਡੇ ਵੱਲੋਂ ਮਨਾਏ ਜਾਣ ਵਾਲੇ ਤਿਉਹਾਰ ਸਾਨੂੰ ਸਾਰਿਆਂ ਨੂੰ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ, ਸੋ ਸਾਨੂੰ ਸਭ ਨੂੰ ਇਹ ਤਿਉਹਾਰ ਮਿਲ – ਜੁਲ ਕੇ ਮਨਾਉਣੇ ਚਾਹੀਦੇ ਹਨ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਹਰ ਧਰਮ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ ਭਾਵ ਤੋਂ ਨਾਲ ਲੈ ਕੇ ਚੱਲਣ ਵਾਲੇ ਹਨ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਬ ਧਰਮਾਂ ਦਾ ਬਰਾਬਰੀ ਨਾਲ ਸਨਮਾਨ ਤੇ ਸਤਿਕਾਰ ਕਰਦੀ ਹੈ । ਉਹਨਾਂ ਸਮੂਹ ਭਾਈਚਾਰੇ ਨੂੰ ਅੱਜ ਦੇ ਪਵਿੱਤਰ ਤਿਉਹਾਰ ਦੀਆਂ ਵਧਾਈ ਦਿੰਦਿਆਂ ਕਿਹਾ ਕਿ ਮੁਸਲਮਾਨ ਭਾਈਚਾਰੇ ਦਾ ਮਹਾਨਗਰ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਹੈ ਤੇ ਮੈਂ ਉਮੀਦ ਕਰਦਾ ਹਾਂ ਕਿ ਆਉਣ ਵਾਲੇ ਸਮੇਂ ਅੰਦਰ ਵੀ ਇਹ ਆਪਣਾ ਬਣਦਾ ਯੋਗਦਾਨ ਹਮੇਸ਼ਾ ਪਾਉਂਦੇ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਤੋਂ ਇਲਾਵਾ ਮੁਸਲਮਾਨ ਭਾਈਚਾਰੇ ਦੇ ਵਰਕਰ ਅਤੇ ਆਗੂ ਵੀ ਹਾਜ਼ਰ ਸਨ।
ReplyForward
Add reaction
![]() )
|