ਪੰਜਾਬ ਪੰਜਾਬੀਅਤ ਅਤੇ ਪੰਥ ਹਮਦਰਦੀ ਇੱਕੋ ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ- ਗੁਰੂ, ਰੋਮਾਣਾਂ 

ਲੁਧਿਆਣਾ 5 ਅਪ੍ਰੈਲ (ਪ੍ਰਿਤਪਾਲ ਸਿੰਘ ਪਾਲੀ)  ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨੀ ਪੰਜਾਬ ਪੱਧਰ ਤੇ ਕੀਤੀ ਗਈ ਭਰਤੀ ਦੌਰਾਨ ਲੁਧਿਆਣਾ ਸ਼ਹਿਰੀ ਨਾਲ ਸਬੰਧਤ ਭਰਤੀ ਮੁਹਿੰਮ ਨੂੰ ਹੁੰਗਾਰਾ ਦੇਣ ਵਾਲੇ ਸਰਕਲ ਡੇਲੀਗੇਟ ਦੇ ਵਿੱਚੋਂ ਜਿਲਾ ਡੈਲੀਗੇਟ ਅਤੇ ਪੰਜਾਬ ਡੈਲੀਗੇਟ ਚੁਣੇ ਜਾਣ ਸਮੇਤ ਹਲਕਾ ਪੱਛਮੀ ਦੀਆਂ ਚੋਣਾਂ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਭਰਤੀ ਮੁਹਿੰਮ ਦੇ ਅਬਜਰਵਰ ਦਰਬਾਰਾ ਸਿੰਘ ਗੁਰੂ ਅਤੇ ਪਰਮਬੰਸ ਸਿੰਘ ਬੰਟੀ ਰੁਮਾਣਾ ਜੀ ਦੀ ਅਗਵਾਈ ਹੇਠ ਰੱਖੀ ਗਈ। ਇਸ ਮੌਕੇ ਉਹਨਾਂ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਪੰਜਾਬੀਅਤ ਅਤੇ ਪੰਥ ਹਮਦਰਦੀ ਇੱਕੋ ਇੱਕ ਪਾਰਟੀ ਹੈ। ਜਿਸ ਨੇ ਸੂਬੇ ਅਤੇ ਸੂਬਾ ਵਾਸੀਆਂ ਦੀ ਭਲਾਈ ਲਈ ਕੰਮ ਕਰਨ ਸਮੇਤ ਭਾਈਚਾਰਕ ਸਾਂਝ ਨੂੰ ਹਮੇਸ਼ਾ ਬਣਾਈ ਰੱਖਿਆ।
ਪ੍ਰੰਤੂ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਦੇ ਵਿੱਚ ਆਪਣਾ ਸਿਆਸੀ ਰਸੂਖ ਪੈਦਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਤੋੜਨ ਸਮੇਤ ਪੰਜਾਬ ਦੇ ਵਿੱਚ ਅਮਨ ਸ਼ਾਂਤੀ ਵਾਲੇ ਮਾਹੌਲ ਨੂੰ ਖਰਾਬ ਕਰਦੇ ਹੋਏ ਭਾਈਚਾਰਕ ਸਾਂਝ ਨੂੰ ਤੋੜਨ ਲਈ ਹਰ ਤਰਾਂ ਦੀਆਂ ਘਿਨੋਣੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੀ ਉਹਨਾਂ ਦੀ ਆਪਣੀ ਹਮਦਰਦ ਪਾਰਟੀ ਹੈ। ਜੋ ਕਿ ਆਉਣ ਵਾਲੇ ਸਮੇਂ ਦੇ ਵਿੱਚ ਚੜਦੇ ਸੂਰਜ ਵਾਂਗ ਇੱਕ ਵਾਰ ਫਿਰ ਤੋਂ ਚਮਕ ਬਿਖੇਰੇਗੀ। ਇਸ ਮੌਕੇ ਉਹਨਾਂ ਪੱਛਮੀ ਦੀ ਜਿਮਨੀ ਚੋਣ ਬਾਰੇ ਜਲਦ ਹੀ ਉਮੀਦਵਾਰ ਦਾ ਐਲਾਨ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕਜੁੱਟ ਸੀ, ਹੈ ਤੇ ਰਹੇਗਾ। ਜਿਸ ਦੇ ਚਲਦਿਆਂ ਇਸ ਚੋਣ ਦੌਰਾਨ ਵਿਰੋਧੀਆਂ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਗੁੱਟਬਾਜੀ ਹੋਣ ਦੀਆਂ ਫੈਲਾਈਆਂ ਜਾ ਰਹੀਆਂ ਸਾਜਿਸ਼ਾਂ ਨੂੰ ਵੀ ਮੂੰਹ ਤੋੜ ਜਵਾਬ ਮਿਲੇਗਾ। ਇਸ ਮੌਕੇ ਉਹਨਾਂ ਡੈਲੀਗੇਟ ਚੁਣੇ ਜਾਣ ਦੇ ਅਧਿਕਾਰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਭੂੰਦੜ ਦੀ ਝੋਲੀ ਵਿੱਚ ਪਾਉਂਦਿਆਂ ਸਾਰਿਆਂ ਨੂੰ ਤਕੜੇ ਹੋ ਕੇ ਚੋਣ ਲੜਨ ਦੀ ਅਪੀਲ ਵੀ ਕੀਤੀ। ਇਸ ਮੌਕੇ ਲੁਧਿਆਣਾ ਸ਼ਹਿਰੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਢਿੱਲੋਂ, ਬਾਬਾ ਅਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ, ਹਰਚਰਨ ਸਿੰਘ ਗੋਹਲਵੜੀਆ, ਆਰ.ਡੀ ਸ਼ਰਮਾ, ਪਰਉਪਕਾਰ ਸਿੰਘ ਘੁੰਮਣ, ਪ੍ਰਲਾਹਦ ਸਿੰਘ ਢੱਲ, ਰਸ਼ਪਾਲ ਸਿੰਘ ਫੌਜੀ, ਬਲਵਿੰਦਰ ਸਿੰਘ ਐਮ.ਡੀ, ਜੇ.ਜੇ ਅਰੋੜਾ, ਸੋਨੀ ਡੰਗ, ਗੁਰਚਰਨ ਸਿੰਘ ਗੁਰੂ, ਜਸਦੀਪ ਸਿੰਘ ਕਾਉਂਕੇ, ਰਜਨੀਸ਼ ਪਾਲ ਸਿੰਘ ਧਾਲੀਵਾਲ, ਅਕਾਸ਼ਦੀਪ ਸਿੰਘ ਭੱਠਲ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ ਪ੍ਰਧਾਨ ਦੰਗਾ ਪੀੜਿਤ,  ਹਰਪਾਲ ਸਿੰਘ ਕੋਹਲੀ, ਤੇਜਾ ਸਿੰਘ ਖਾਲਸਾ, ਕੁਲਦੀਪ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਸਾਹਿਬਾਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੀਬੀ ਵੀ ਹਾਜ਼ਰ ਸਨ।

Leave a Comment

Recent Post

Live Cricket Update

You May Like This

ਨਹਿਰੀ ਜਲ ਸਪਲਾਈ ਪ੍ਰੋਜੈਕਟ: ਕੈਬਨਿਟ ਮੰਤਰੀ ਮੁੰਡੀਆਂ ਅਤੇ ਮੇਅਰ ਇੰਦਰਜੀਤ ਕੌਰ ਨੇ ਭਾਮੀਆਂ ਇਲਾਕੇ ਵਿੱਚ ਦੋ ਪਾਣੀ ਦੀਆਂ ਟੈਂਕੀਆਂ ਦੇ ਨਿਰਮਾਣ ਅਤੇ ਸੰਬੰਧਿਤ ਪਾਈਪਲਾਈਨ ਵਿਛਾਉਣ ਲਈ 47.30 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ*