ਪੰਜਾਬ ਦੇ ਕਿਸਾਨਾਂ ਨਾਲ ਵੱਡੀ ਧੱਕੇਸ਼ਾਹੀ ਤੇ ਬੇਇਨਸਾਫੀ – ਪੰਜਾਬ ਸਰਕਾਰ ਅਤੇ ਸੰਬੰਧਤ ਪੁਲਿਸ ਅਧਿਕਾਰੀ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ: ਸੁੱਖਮਿੰਦਰਪਾਲ ਸਿੰਘ ਗਰੇਵਾਲ

ਲੁਧਿਆਣਾ – 7 ਅਪ੍ਰੈਲ, (ਪ੍ਰਿਤਪਾਲ ਸਿੰਘ ਪਾਲੀ )ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਿਸਾਨ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ਪੰਜਾਬ ਸਰਕਾਰ ਅਤੇ ਸੰਬੰਧਤ ਪੁਲਿਸ ਅਧਿਕਾਰੀਆਂ ‘ਤੇ ਸਖ਼ਤ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਪੰਜਾਬ ਦੇ ਮਿਹਨਤੀ ਕਿਸਾਨਾਂ ਨਾਲ ਜੋ ਵੱਡਾ ਨੁਕਸਾਨ ਅਤੇ ਜ਼ੁਲਮ ਹੋਇਆ, ਉਸ ਲਈ ਇਨ੍ਹਾਂ ਦੋਨਾਂ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ।
ਗਰੇਵਾਲ ਨੇ ਪੰਜਾਬ ਸਰਕਾਰ ਅਤੇ ਉਸਦੀ ਪੁਲਿਸ ਨੂੰ ਇਨ੍ਹਾਂ ਘਟਨਾਵਾਂ ਦੀ “ਸਾਜ਼ਿਸ਼” ਦੱਸਦਿਆਂ ਆਰੋਪ ਲਾਏ ਕਿ ਇਹ ਸਭ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਅਤੇ ਭਾਜਪਾ ਨੂੰ ਝੂਠੇ ਤਰੀਕੇ ਨਾਲ ਦਾਗੀ ਦਿਖਾਉਣ ਦੀ ਯੋਜਨਾ ਅੰਦਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਸੂਮ ਕਿਸਾਨਾਂ ਦੇ ਟਰੈਕਟਰ ਤੇ ਟਰਾਲੀਆਂ ਜਾਂ ਤਾਂ ਚੋਰੀ ਹੋ ਗਈਆਂ, ਜਾਂ ਪੁਲਿਸ ਨੇ ਗੈਰਕਾਨੂੰਨੀ ਤਰੀਕੇ ਨਾਲ ਜਬਤ ਕਰ ਲਿਆਂ – ਕਈ ਟਰਾਲੀਆਂ ਤਾਂ ਰਾਜਨੈਤਿਕ ਲੋਕਾਂ ਜਾਂ ਸਰਕਾਰੀ ਪਾਸੇਦਾਰਾਂ ਦੇ ਘਰਾਂ ਤੋਂ ਬਰਾਮਦ ਹੋਈਆਂ। ਇਹ ਸਿਰਫ਼ ਬੇਇੰਤਜ਼ਾਮੀ ਨਹੀਂ, ਸਗੋਂ ਸਰਕਾਰੀ ਸਤਰ ’ਤੇ ਹੋਈ ਚੋਰੀ ਅਤੇ ਰਾਜਨੀਤਿਕ ਬਦਲੇ ਦੀ ਕਾਰਵਾਈ ਹੈ।
ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ: “ਇਹ ਭਾਜਪਾ ਨੂੰ ਪੰਜਾਬ ਵਿਚ ਬਦਨਾਮ ਕਰਨ ਦੀ ਇੱਕ ਡੂੰਘੀ ਸਾਜ਼ਿਸ਼ ਹੈ। ਪੰਜਾਬ ਸਰਕਾਰ ਅਤੇ ਪੁਲਿਸ ਅਧਿਕਾਰੀ ਆਪਸ ਵਿਚ ਮਿਲੀ ਭੁਗਤ ਕਰਕੇ ਕਿਸਾਨਾਂ ਦੇ ਹੱਕਾਂ ਦੀ ਖੁੱਲ੍ਹੀ ਉਲੰਘਣਾ ਕਰ ਰਹੇ ਹਨ। ਇਹਨਾਂ ਨੇ ਇਸ ਗੁੰਡਾਗਰਦੀ ਨੂੰ ਕੇਂਦਰ ਸਰਕਾਰ ਉੱਤੇ ਥੋਪਣ ਦੀ ਕੋਸ਼ਿਸ਼ ਕੀਤੀ, ਪਰ ਸੱਚਾਈ ਇਹ ਹੈ ਕਿ ਇਹ ਪੂਰੀ ਤਰ੍ਹਾਂ ਸਥਾਨਕ ਸਾਜ਼ਿਸ਼ ਹੈ, ਜਿਸ ਵਿੱਚ ਕੇਂਦਰ ਸਰਕਾਰ ਦਾ ਕੋਈ ਹੱਥ ਨਹੀਂ।”
ਗਰੇਵਾਲ ਨੇ ਐਲਾਨ ਕੀਤਾ ਕਿ ਉਹ ਮਾਣਯੋਗ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨੂੰ ਇਕ ਪੱਤਰ ਲਿਖ ਰਹੇ ਹਨ, ਜਿਸ ਰਾਹੀਂ ਉਹ ਇਸ ਸਾਰੇ ਮਾਮਲੇ ਦੀ ਤੁਰੰਤ ਅਤੇ ਸੁਤੰਤਰ ਜਾਂਚ ਦੀ ਮੰਗ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਗ੍ਰਹਿ ਮੰਤਰਾਲਾ ਇਸ ਮਾਮਲੇ ‘ਚ ਤੁਰੰਤ ਦਖਲ ਦੇਵੇ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਪੂਰਾ ਸੱਚ ਸਾਹਮਣੇ ਆ ਸਕੇ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਪੁਲਿਸ ਵਲੋਂ ਗੈਰਕਾਨੂੰਨੀ ਤਰੀਕੇ ਨਾਲ ਜਬਤ ਕੀਤੀਆਂ ਗਈਆਂ ਕਿਸਾਨਾਂ ਦੀਆਂ ਸਾਰੀਆਂ ਟਰਾਲੀਆਂ ਅਤੇ ਟਰੈਕਟਰ ਤੁਰੰਤ ਵਾਪਸ ਕੀਤੇ ਜਾਣ। ਰਾਜ ਸਰਕਾਰ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰੇ ਅਤੇ ਜਿਹੜੇ ਲੋਕ ਇਸ ਸਾਜ਼ਿਸ਼ ਵਿੱਚ ਸ਼ਾਮਿਲ ਹਨ, ਉਹ ਚਾਹੇ ਰਾਜਨੀਤਿਕ ਹੋਣ ਜਾਂ ਪੁਲਿਸ ਅਧਿਕਾਰੀ – ਉਨ੍ਹਾਂ ਉੱਤੇ ਕੜੀ ਕਾਰਵਾਈ ਕੀਤੀ ਜਾਵੇ।
ਗਰੇਵਾਲ ਨੇ ਦੱਸਿਆ ਕਿ ਉਹ ਜਲਦ ਹੀ ਮਾਣਯੋਗ ਗ੍ਰਹਿ ਮੰਤਰੀ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਨਗੇ ਤਾਂ ਜੋ ਇਹ ਮਾਮਲਾ ਉੱਚੀ ਪੱਧਰ ‘ਤੇ ਉਠਾਇਆ ਜਾ ਸਕੇ।
ਗਰੇਵਾਲ ਨੇ ਅੰਤ ਵਿੱਚ ਕਿਹਾ: “ਇਹ ਸਿਰਫ਼ ਜਾਇਦਾਦ ਦੀ ਗੱਲ ਨਹੀਂ – ਇਹ ਕਿਸਾਨ ਦੀ ਇੱਜ਼ਤ, ਇਨਸਾਫ ਅਤੇ ਹੱਕ ਦੀ ਗੱਲ ਹੈ। ਭਾਜਪਾ ਪੂਰੀ ਤਰ੍ਹਾਂ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੇ ਸੱਚ ਲਈ ਹਰ ਪੱਧਰ ‘ਤੇ ਲੜਾਈ ਲੜੇਗੀ।”

Leave a Comment

Recent Post

ਭਾਜਪਾ ਦੇ ਰਾਸ਼ਟਰੀ ਕਿਸਾਨ ਯੂਥ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਵੱਲੋਂ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹੋਏ ਕਾਇਰਾਨਾ ਗ੍ਰੇਨੇਡ ਹਮਲੇ ਦੀ ਸਖਤ ਨਿੰਦਾ – ਦੇਸ਼ ਵਿਰੋਧੀ ਸਾਜ਼ਿਸ਼ ਕਰਾਰ ਦਿੰਦਿਆਂ ਤੁਰੰਤ ਕਾਰਵਾਈ ਅਤੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਦੀ ਮੰਗ

Live Cricket Update

You May Like This

ਭਾਜਪਾ ਦੇ ਰਾਸ਼ਟਰੀ ਕਿਸਾਨ ਯੂਥ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਵੱਲੋਂ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹੋਏ ਕਾਇਰਾਨਾ ਗ੍ਰੇਨੇਡ ਹਮਲੇ ਦੀ ਸਖਤ ਨਿੰਦਾ – ਦੇਸ਼ ਵਿਰੋਧੀ ਸਾਜ਼ਿਸ਼ ਕਰਾਰ ਦਿੰਦਿਆਂ ਤੁਰੰਤ ਕਾਰਵਾਈ ਅਤੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਦੀ ਮੰਗ