*ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ*

*- ਲੰਬਿਤ ਇੰਤਕਾਲਾਂ ਨੂੰ ਬਿਨ੍ਹਾਂ ਦੇਰੀ ਨਿਪਟਾਉਣ ਦੇ ਵੀ ਦਿੱਤੇ ਨਿਰਦੇਸ਼*

ਲੁਧਿਆਣਾ, 09 ਅਪ੍ਰੈਲ (ਪ੍ਰਿਤਪਾਲ ਸਿੰਘ ਪਾਲੀ)ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰੋਹਿਤ ਗੁਪਤਾ, ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜੈਨ ਵੱਲੋਂ ਜ਼ਮੀਨੀ ਮਾਲੀਏ ਦੀ ਰਿਕਵਰੀ, ਪਟੀਸ਼ਨ ਕੇਸ, 6 ਮਹੀਨਿਆਂ ਤੋਂ ਪੈਡਿੰਗ ਪਈਆਂ ਇੰਨਕੁਆਇਰੀਆਂ, ਰੈਵੀਨਿਊ ਲੋਕ ਅਦਾਲਤਾਂ, ਸਪੈਸ਼ਲ ਗਿਰਦਾਵਰੀਆਂ ਆਦਿ ਦੇ ਪੈਡਿੰਗ ਪਏ ਕੇਸਾਂ ਬਾਰੇ ਰੀਵਿਊ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਵੱਖ ਵੱਖ ਪੱਧਰ ‘ਤੇ ਪੈਡਿੰਗ ਪਏ ਇੰਤਕਾਲਾਂ ਨੂੰ ਬਿਨ੍ਹਾਂ ਦੇਰੀ ਨਿਪਟਾਉਣ ਦੇ ਵੀ ਆਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਤਹਿਸੀਲਾਂ ਵਿੱਚ ਲੈਂਡ ਸਬੰਧੀ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾ ਸਪੱਸ਼ਟ ਕੀਤਾ ਕਿ ਸਰਕਾਰੀ ਸੇਵਾਵਾਂ ਦਾ ਲਾਭ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਬਿਨ੍ਹਾਂ ਕਿਸੇ ਦੇਰੀ ਤੋਂ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ।

Leave a Comment

Recent Post

Live Cricket Update

You May Like This

ਨਹਿਰੀ ਜਲ ਸਪਲਾਈ ਪ੍ਰੋਜੈਕਟ: ਕੈਬਨਿਟ ਮੰਤਰੀ ਮੁੰਡੀਆਂ ਅਤੇ ਮੇਅਰ ਇੰਦਰਜੀਤ ਕੌਰ ਨੇ ਭਾਮੀਆਂ ਇਲਾਕੇ ਵਿੱਚ ਦੋ ਪਾਣੀ ਦੀਆਂ ਟੈਂਕੀਆਂ ਦੇ ਨਿਰਮਾਣ ਅਤੇ ਸੰਬੰਧਿਤ ਪਾਈਪਲਾਈਨ ਵਿਛਾਉਣ ਲਈ 47.30 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ*