*-ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੁੱਖ ਤਰਜੀਹ – ਰਾਜਿੰਦਰਪਾਲ ਕੌਰ ਛੀਨਾ*
ਲੁਧਿਆਣਾ, 10 ਅਪ੍ਰੈਲ (ਪ੍ਰਿਤਪਾਲ ਸਿੰਘ ਪਾਲੀ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਸ਼ਿਮਲਾਪੁਰੀ ਦੇ ਆਜ਼ਾਦ ਨਗਰ ਵਿੱਚ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।
ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਇਲਾਕੇ ਦੀਆਂ ਸੜਕਾਂ ਦੀ ਸਾਰ ਨਹੀ ਲਈ ਅਤੇ ਇਹ ਸੜਕ ਪਿਛਲੇ 25 ਸਾਲਾਂ ਤੋਂ ਨਹੀਂ ਬਣਾਈ ਗਈ ਸੀ। ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ।
ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਸਿਰਫ਼ ਪੈਚ ਦਾ ਕੰਮ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਸੀ, ਅਕਸਰ ਰਾਹਗੀਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਸਨ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਲੋਕਾਂ ਦੀ ਆਵਾਜਾਈ ਆਸਾਨ ਹੋਵੇਗੀ ਉੱਥੇ ਵਿਕਾਸ ਦਾ ਰਾਹ ਵੀ ਪੱਧਰਾ ਕਰੇਗਾ।
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਪੰਜਾਬ ਵਿੱਚ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਮੌਕੇ ਮੁਨੀਸ਼ ਕੁਮਾਰ, ਟਿੰਕੂ ਬਲਾਕ ਪ੍ਰਧਾਨ ਤੇ ਹੋਰ ਮੌਜੂਦ ਸਨ।