*ਖੇਡ ਵਿਭਾਗ ਵੱਲੋਂ ਵੱਖ-ਵੱਖ ਖੇਡਾਂ ‘ਚ ਦਾਖ਼ਲ ਕਰਨ ਲਈ ਖਿਡਾਰੀਆਂ ਦੇ ਲਏ ਟਰਾਇਲ* *- ਦੋ ਦਿਨਾਂ ਦੌਰਾਨ ਕੁੱਲ 728 ਖਿਡਾਰੀਆਂ ਨੇ ਲਿਆ ਹਿੱਸਾ*

ਲੁਧਿਆਣਾ, 10 ਅਪ੍ਰੈਲ (ਪ੍ਰਿਤਪਾਲ ਸਿੰਘ ਪਾਲੀ) – ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੇਡ ਵਿਭਾਗ ਪੰਜਾਬ ਵੱਲੋਂ ਸਪੋਰਟਸ ਵਿੰਗ ਸਕੂਲਜ ਵਿੱਚ ਵੱਖ-ਵੱਖ ਖੇਡਾਂ ਵਿੱਚ ਖਿਡਾਰੀਆਂ ਨੂੰ ਦਾਖਲ ਕਰਨ ਬੀਤੇ ਕੱਲ੍ਹ ਅਤੇ ਅੱਜ 10 ਅਪ੍ਰੈਲ ਨੂੰ ਟਰਾਇਲ ਲਏ ਗਏ।
ਉਨ੍ਹਾਂ ਦੱਸਿਆ ਕਿ ਸਾਈਕਲਿੰਗ, ਫੁੱਟਬਾਲ, ਜਿਮਨਾਸਟਿਕ, ਹੈਂਡਬਾਲ, ਹਾਕੀ, ਜੂਡੋ, ਖੋਹ-ਖੋਹ, ਕਬੱਡੀ, ਨੈੱਟਬਾਲ, ਸਾਫਟਬਾਲ, ਸ਼ੂਟਿੰਗ, ਵਾਲੀਬਾਲ, ਵੇਟਲਿਫਟਿੰਗ ਅਤੇ ਕੁਸ਼ਤੀ ਦੇ ਵੱਖ-ਵੱਖ ਉਮਰ ਵਰਗ ਅੰਡਰ 14, 17 ਅਤੇ ਅੰਡਰ 19 ਵਿੱਚ ਖਿਡਾਰੀਆਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਏ ਗਏ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਦਿਨਾਂ ਦੇ ਟਰਾਇਲਾਂ ਵਿੱਚ ਜਿਲ੍ਹਾ ਲੁਧਿਆਣਾ ਦੇ ਵੱਖ ਵੱਖ ਖੇਡਾਂ ਵਿੱਚ (ਮਿਤੀ 9 ਅਪ੍ਰੈਲ ਨੂੰ 479 ਖਿਡਾਰੀ ਅਤੇ 10 ਅਪ੍ਰੈਲ ਨੂੰ 249 ਖਿਡਾਰੀ)  ਕੁੱਲ 728 ਖਿਡਾਰੀਆਂ ਨੇ ਭਾਗ ਲਿਆ ਜਿਨ੍ਹਾਂ ਵਿੱਚ 418 ਲੜਕੇ ਅਤੇ 310 ਲੜਕੀਆਂ ਸ਼ਾਮਲ ਹਨ।

Leave a Comment

Recent Post

Live Cricket Update

You May Like This

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ