*ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 16 ਅਪ੍ਰੈਲ ਨੂੰ*

ਲੁਧਿਆਣਾ, 11 ਅਪ੍ਰੈਲ (ਪ੍ਰਿਤਪਾਲ ਸਿੰਘ ਪਾਲੀ) – ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੂਰਬੀ) ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅਪ੍ਰੈਲ, 2025 ਤੋਂ 31 ਮਾਰਚ, 2026 ਤੱਕ ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 16 ਅਪ੍ਰੈਲ, 2025 ਨੂੰ ਕਰਵਾਈ ਜਾ ਰਹੀ ਹੈ।
ਐਸ.ਡੀ.ਐਮ. ਪੂਰਬੀ ਨੇ ਅੱਗੇ ਦੱਸਿਆ ਕਿ ਦਫ਼ਤਰ ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਖੁੱਲ੍ਹੀ ਬੋਲੀ 16 ਅਪ੍ਰੈਲ, 2025 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ, ਤਹਿਸੀਲਦਾਰ ਲੁਧਿਆਣਾ ਪੂਰਬੀ ਵਲੋਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਠੇਕੇ ਦੀ ਨਿਲਾਮੀ ਸਬੰਧੀ ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਨਾਜ਼ਰ, ਦਫ਼ਤਰ ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੂਰਬੀ)/ਤਹਿਸੀਲਦਾਰ ਲੁਧਿਆਣਾ (ਪੂਰਬੀ) ਨਾਲ ਹਰ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

Leave a Comment

You May Like This

ਕਲਗੀਧਰ ਪਾਤਸ਼ਾਹ ਸਰਬੰਸ ਦਾਨੀ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ 3 ਜਨਵਰੀ 2026 ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 1 ਵਜੇ ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ