*- ਸੈਸ਼ਨ 2026-27 -* *ਜਵਾਹਰ ਨਵੋਦਿਆ ਵਿਦਿਆਲਿਆ ਧਨਾਂਸੂ ‘ਚ ਛੇਵੀਂ ਜਮਾਤ ‘ਚ ਦਾਖਲਾ ਫਾਰਮ ਭਰਨ ਲਈ ਸਿਰਫ ਦੋ ਦਿਨ ਬਾਕੀ*  *- 29 ਜੁਲਾਈ ਤੱਕ ਆਨਲਾਈਨ ਕੀਤਾ ਜਾ ਸਕਦਾ ਅਪਲਾਈ* *- 1450 ਵਿਦਿਆਰਥੀਆਂ ਨੇ ਹੁਣ ਤੱਕ ਪ੍ਰਵੇਸ਼ ਪ੍ਰੀਖਿਆ ਲਈ ਭਰੇ ਫਾਰਮ – ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ*

ਲੁਧਿਆਣਾ, 27 ਜੁਲਾਪ੍ਰਿਤਪਾਲ ਸਿੰਘ ਪਾਲੀ) –  ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਵਿਖੇ 6ਵੀਂ ਜਮਾਤ ਵਿੱਚ ਦਾਖਲਾ ਫਾਰਮ ਭਰਨ ਲਈ ਸਿਰਫ ਦੋ ਦਿਨ ਬਾਕੀ ਹਨ ਕਿਉਂਕਿ ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਸੈਸ਼ਨ 2026-27 ਤਹਿਤ 29 ਜੁਲਾਈ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।
ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ 1450 ਵਿਦਿਆਰਥੀਆਂ ਨੇ ਪ੍ਰਵੇਸ਼ ਪ੍ਰੀਖਿਆ ਲਈ ਭਾਰਮ ਭਰੇ ਹਨ ਅਤੇ ਅਖੀਰਲੇ ਦੋ ਦਿਨਾਂ ਦੌਰਾਨ ਹੋਰ ਤੇਜ਼ੀ ਆਉਣ ਦੀ ਉਮੀਦ ਹੈ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ, ਜ਼ਿਲ੍ਹਾ ਲੁਧਿਆਣਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਇੱਛੁਕ ਅਤੇ ਯੋਗ ਉਮੀਦਵਾਰ ਵੈਬਸਾਈਟ https://cbseitms.rcil.gov.in ਅਤੇ https://navodaya.gov.in ‘ਤੇ ਆਨਲਾਈਨ ਫਾਰਮ ਭਰ ਸਕਦੇ ਹਨ। ਦਾਖਲਾ ਭਰਨ ਦੀ ਆਖਰੀ ਮਿਤੀ 29 ਜੁਲਾਈ, 2025 ਹੈ ਅਤੇ ਪ੍ਰੀਖਿਆ 13 ਦਸੰਬਰ, 2025 ਨੂੰ ਲਈ ਜਾਵੇਗੀ।
ਉਪ-ਪ੍ਰਿੰਸੀਪਲ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਨਵੋਦਿਆ ਵਿਦਿਆਲਿਆ ਵਿੱਚ ਦਾਖਲਾ ਲੈਣ ਦਾ ਮੌਕਾ ਜ਼ਰੂਰ ਦੇਣ।
ਉਨ੍ਹਾਂ ਦਾਖਲੇ ਸਬੰਧੀ ਸ਼ਰਤਾਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕਾ ਵਸਨੀਕ ਹੋਣਾ ਚਾਹੀਦਾ ਹੈ ਅਤੇ ਸਾਲ 2025-26 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਦਾ ਵਿਦਿਆਰਥੀ ਹੋਵੇ। ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਵਿੱਚ ਲਗਾਤਾਰ ਮਾਨਤਾ ਪ੍ਰਾਪਤ ਸਕੂਲ ਦਾ ਵਿਦਿਆਰਥੀ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ 1 ਮਈ 2014 ਤੋਂ 31 ਜੁਲਾਈ 2016 ਦੇ ਵਿਚਕਾਰ ਹੋਣਾ ਚਾਹੀਦਾ।
ਵਧੇਰੇ ਜਾਣਕਾਰੀ ਲਈ ਵੈੱਬਸਾਈਟ https://navodaya.gov.in ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

Leave a Comment

Recent Post

Live Cricket Update

You May Like This

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ