ਚਾਹੁੰਦਾ ਹੈ ਪੰਜਾਬ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ-ਭੁਪਿੰਦਰ ਭਿੰਦਾ*

ਚਾਹੁੰਦਾ ਹੈ ਪੰਜਾਬ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ-ਭੁਪਿੰਦਰ ਭਿੰਦਾ*

ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਯੂਥ ਅਕਾਲੀ ਦਲ ਅਹਿਮ ਰੋਲ ਅਦਾ ਕਰੇਗਾ-ਸਿਮਰਨ ਉਬਰਾਏ*

ਲੁਧਿਆਣਾ 21 ਮਾਰਚ (ਪ੍ਰਿਤਪਾਲ ਸਿੰਘ ਪਾਲੀ)- ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਅਤੇ ਯੂਥ ਅਕਾਲੀ ਦਲ ਦੇ ਆਗੂ ਸਿਮਰਨ ਉਬਰਾਏ ਦੇ ਸੱਦੇ ਤੇ ਯੂਥ ਆਗੂਆਂ ਦੀ ਇੱਕ ਭਰਵੀਂ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਯੂਥ ਵਰਕਰਾਂ ਅਤੇ ਪਾਰਟੀ ਸਮਰਥਕਾਂ ਨੇ ਹਿੱਸਾ ਲਿਆ। ਮੀਟਿੰਗ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨਾ ਅਤੇ ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਲਈ ਤਿਆਰ ਕਰਨਾ ਸੀ। ਇਸ ਮੌਕੇ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਆਪਣੇ ਸੰਬੋਧਨ ਸਮੇਂ ਕਿਹਾ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ ਤੇ ਸਿਮਰਨ ਉਬਰਾਏ ਦੇ ਸੱਦੇ ਤੇ ਅੱਜ ਦਾ ਵੱਡਾ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਨੌਜਵਾਨ ਵਰਗ ਅਕਾਲੀ ਦਲ ਦੇ ਮੋਢੇ ਨਾਲ ਮੋਢਾ ਲਾ ਕੇ ਚੱਲਣ ਲਈ ਤਿਆਰ ਖੜਾ ਹੈ।ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ, ਬੇਰੁਜ਼ਗਾਰੀ ਅਤੇ ਸਮਾਜਕ ਬੁਰਾਈਆਂ ਦੇ ਖਿਲਾਫ ਇਕਜੁੱਟ ਹੋ ਕੇ ਕੰਮ ਕਰਨ ਅਤੇ ਪਿੰਡ-ਪਿੰਡ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਨੌਜਵਾਨਾਂ ਦੀ ਆਵਾਜ਼ ਨੂੰ ਮਜ਼ਬੂਤ ਬਣਾਉਣ ਦੀ ਲੋੜ ਹੈ ਅਤੇ ਯੂਥ ਅਕਾਲੀ ਦਲ ਇਸ ਲਈ ਵੱਡੇ ਪੱਧਰ ਤੇ ਮੁਹਿੰਮ ਚਲਾਏਗਾ। ਮੀਟਿੰਗ ਦੌਰਾਨ ਵੱਖ-ਵੱਖ ਵਰਕਰਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸੁਝਾਅ ਦਿੱਤੇ। ਸਮਾਗਮ ਦੇ ਅੰਤ ਵਿੱਚ ਯੂਥ ਆਗੂ ਸਿਮਰਨ ਉਬਰਾਏ ਨੇ ਆਏ ਹੋਏ ਸਾਰੇ ਹੀ ਪਤਵੰਤਿਆਂ ਦਾ ਸਨਮਾਨ ਕਰਦਿਆਂ ਅਤੇ ਹੋਰਨਾਂ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹਨਾਂ ਦਿੱਲੀ ਵਾਲਿਆਂ ਪਾਰਟੀਆਂ ਤੋਂ ਦੁਖੀ ਹੋਇਆ ਯੂਥ ਅਕਾਲੀ ਦਲ ਇਹਨਾਂ ਨੂੰ ਬਾਹਰ ਦਾ ਰਸਤਾ ਦਿਖਾਉਣ ਲਈ ਪੱਬਾਂ ਪਾਰ ਹੋਇਆ ਪਿਆ ਹੈ ਤੇ 2027 ਦੀਆਂ ਚੋਣਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਿਹਾ ਹੈ ਜਿਸ ਦੌਰਾਨ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਯੂਥ ਅਕਾਲੀ ਦਲ ਅਹਿਮ ਰੋਲਾ ਦਾ ਕਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਕਮਲ ਚੇਤਲੀ, ਹਲਕਾ ਇੰਚਾਰਜ ਅਮਿਤ ਗੋਸਾਈ, ਸੁਰ�

Leave a Comment

Recent Post

Live Cricket Update

You May Like This

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ