ਡੀ.ਐੱਸ.ਪੀ. ਗਗਨਦੀਪ ਸਿੰਘ ਭੁੱਲਰ
ਪਟਿਆਲਾ: ਨਾਭਾ ਵਿੱਚ ਦੇਰ ਰਾਤ ਡੀਐਸਪੀ ਗਗਨਦੀਪ ਸਿੰਘ ਭੁੱਲਰ ਦੀ ਸਿਰ ਵਿੱਚ ਗੋਲੀ ਵੱਜਣ ਨਾਲ ਮੌਤ ਹੋ ਗਈ। ਗਗਨਦੀਪ ਸਿੰਘ ਕਮਾਂਡੋ ਸੈਂਟਰ ਬਹਾਦਰਗੜ੍ਹ ਵਿੱਚ ਤਾਇਨਾਤ ਸੀ। ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਖੇ ਰੱਖਿਆ ਗਿਆ ਹੈ। ਥਾਣਾ ਕੋਤਵਾਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹਾਲਾਂਕਿ ਗੋਲੀ ਚੱਲਣ ਦੇ ਕਾਰਨਾਂ ਦਾ ਅਜੇ ਕਈ ਖ਼ੁਲਾਸਾ ਨਹੀਂ ਹੋਇਆ ਹੈ। ਸ਼ੁਰੂਆਤੀ ਜਾਂਚ ਮੁਤਾਬਕ ਇਹ ਗੋਲੀ ਬੱਤੀ ਬੋਰ ਦੇ ਰਿਵਾਲਵਰ ਵਿੱਚੋਂ ਚੱਲੀ ਤੇ ਡੀਐੱਸਪੀ ਦੇ ਸਿਰ ਵਿੱਚ ਵੱਜੀ ਦੱਸੀ ਜਾ ਰਹੀ ਹੈ।

ਉਕਤ ਘਟਨਾ ਬੁੱਧਵਾਰ ਰਾਤ ਸਾਢੇ 9 ਤੋਂ 10 ਵਜੇ ਦਰਮਿਆਨ ਨਾਭਾ ਦੇ ਮਾਡਲ ਟਾਊਨ ਇਲਾਕੇ ‘ਚ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਨਾਭਾ ਦੇ ਇੰਚਾਰਜ ਹੈਰੀ ਬੋਪਾਰਾਏ ਪੁਲਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਨਾਭਾ ਦੇ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ।ਡੀਐਸਪੀ ਗਗਨਦੀਪ ਸਿੰਘ ਭੁੱਲਰ ਨੂੰ ਉਨ੍ਹਾਂ ਦੀ ਸਰਵਿਸ ਰਿਵਾਲਵਰ ਨਾਲ ਗੋਲ਼ੀ ਲੱਗੀ ਹੈ। ਇੰਚਾਰਜ ਹੈਰੀ ਬੋਪਾਰਾਏ ਨੇ ਦੱਸਿਆ ਕਿ ਵੀਰਵਾਰ ਨੂੰ ਪਰਿਵਾਰ ਦੇ ਬਿਆਨਾਂ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ।

Leave a Comment

Recent Post

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ

Live Cricket Update

You May Like This