ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ ਗੁਰਦੁਆਰਾ ਸ਼ਹੀਦ ਕਰਨੈਲ ਸਿੰਘ ਨਗਰ ਵਿਖੇ ਸ਼ਨੀਵਾਰ ਰਾਤ ਨੂੰ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਾਉਣਗੇ

ਲੁਧਿਆਣਾ 10 ਦਸੰਬਰ(ਪ੍ਰਿਤਪਾਲ ਸਿੰਘ ਪਾਲੀ). ਗੁਰੂ ਸਾਹਿਬਾਨ ਨੇ ਗੁਰਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਗੁਰਮਤ ਸੰਗੀਤ ਨਾਲ ਜੋੜਿਆ ਗੁਰੂ ਕੇ ਕੀਰਤਨੀਏ ਸੰਗਤਾਂ ਨੂੰ ਸੰਗੀਤ ਨਾਲ ਜੋੜ ਕੇ ਗੁਰਬਾਣੀ ਕੀਰਤਨ ਦਾ ਗਾਇਨ ਕਰਦੇ ਹਨ ਤਾਂ ਸੰਗਤਾਂ ਮਨ ਜੋੜ ਕੇ ਗੁਰਬਾਣੀ ਕੀਰਤਨ ਸਰਵਣ ਕਰਦੀਆਂ ਅਤੇ ਆਪਣਾ ਜਨਮ ਸਫਲਾ ਕਰਦੀਆਂ ਹਨ ਗੁਰਦੁਆਰਾ ਸ਼ਹੀਦ ਕਰਨੈਲ ਸਿੰਘ ਨਗਰ ਸਿੰਘ ਸਭਾ ਦੇ ਮੁੱਖ ਸੇਵਾਦਾਰ ਸਰਦਾਰ ਤਨਵੀਰ ਸਿੰਘ ਧਾਲੀਵਾਲ ਸਾਬਕਾ ਕੌਂਸਲਰ ਹਫਤਾਵਾਰੀ ਕੀਰਤਨ ਦੀ ਲੜੀ ਚਲਾ ਰਹੇ ਹਨ ਇਸ ਸ਼ਨੀਵਾਰ ਰਾਤ ਸਵਾ 8 ਵਜੇ ਸਵਾ 9 ਵਜੇ ਤੱਕ ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਗੇ ਇਸ ਤੋਂ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ ਸਰਦਾਰ ਧਾਲੀਵਾਲ ਨੇ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਕੀਰਤਨ ਦੇ ਲਾਹੇ ਲੈ ਕੇ ਆਪਣਾ ਜੀਵਨ ਸਫਲਾ ਕਰਨ।

Leave a Comment

Recent Post

Live Cricket Update

You May Like This

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ