*ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 87 ‘ਚ ਸਰਕਾਰੀ ਹਾਈ ਸਕੂਲ ਦੀ ਨਵੀਂ ਇਮਾਰਤ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ* *- ਪ੍ਰੋਜੈਕਟ ਤਹਿਤ ਕਰੀਬ 95 ਲੱਖ ਰੁਪਏ ਕੀਤੇ ਜਾਣਗੇ ਖਰਚ*

ਲੁਧਿਆਣਾ, 10 ਫਰਵਰੀ (ਪ੍ਰਿਤਪਾਲ ਸਿੰਘ ਪਾਲੀ)- ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 87 ਵਿਖੇ ਸਰਕਾਰੀ ਹਾਈ ਸਕੂਲ ਵਿੱਚ ਨਵੀਂ ਇਮਾਰਤ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਬੱਗਾ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਨਾਨਕ ਨਗਰ, ਸਲੇਮ ਟਾਬਰੀ ਵਿਖੇ ਬਣਨ ਵਾਲੀ ਇਸ ਨਵੀਂ ਇਮਾਰਤ ‘ਤੇ ਤਕਰੀਬਨ 95 ਲੱਖ ਰੁਪਏ ਖਰਚ ਕੀਤੇ ਜਾਣਗੇ।
ਵਿਧਾਇਕ ਬੱਗਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਉਨ੍ਹਾ ਅੱਗੇ ਕਿਹਾ ਕਿ ਉਨ੍ਹਾ ਦੀ ਸਰਕਾਰ ਵੱਲੋਂ  ਅਜਿਹੀ ਵਿਵਸਥਾ ਕਾਇਮ ਕੀਤੀ ਜਾਵੇਗੀ ਜਿਸਦੇ ਤਹਿਤ ਆਮ ਲੋਕ ਵੀ ਆਪਣੇ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਸਕਣਗੇ।
ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ। ਸਾਨੂੰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ, ਕੌਂਸਲਰ ਅਮਨ ਬੱਗਾ, ਕੌਂਸਲਰ ਹਰਜਿੰਦਰ ਬਾਲੀ, ਬੋਨੀ, ਵਿਜੇ ਕੁਮਾਰ ਅਤੇ ਸਮੁੱਚਾ ਸਕੂਲ ਸਟਾਫ ਵੀ ਮੌਜੂਦ ਸੀ।

Leave a Comment

Recent Post

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ

Live Cricket Update

You May Like This