ਭਾਜਪਾ ਵੱਲੋਂ ਸਿਰਸਾ ਨੂੰ ਮੰਤਰੀ ਬਣਾਉਣਾ ਸਿੱਖਾਂ ਅਤੇ ਪੰਜਾਬੀਆਂ ਵਾਸਤੇ ਮਾਣ ਵਾਲੀ ਗੱਲ – ਗੋਸ਼ਾ 

ਸਿਰਸਾ ਅਤੇ ਭਾਜਪਾ ਦੀ ਸਮੂਹ ਲੀਡਰਸ਼ਿਪ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ 

ਲੁਧਿਆਣਾ ( ਪ੍ਰਿਤਪਾਲ ਸਿੰਘ ਪਾਲੀ) ਅੱਜ ਸ਼੍ਰੀ ਦਰਬਾਰ ਸਾਹਿਬ  ਅੰਮ੍ਰਿਤਸਰ ਵਿਖੇ ਦਿੱਲੀ ਵਿੱਚ ਨਵੇਂ ਬਣੇ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਜੀ ਵੱਡੀ ਗਿਣਤੀ ਵਿੱਚ ਪੰਜਾਬ ਭਾਜਪਾ ਦੀ ਲੀਡਰਸ਼ਿਪ ਨਾਲ ਮੱਥਾ ਟੇਕ ਕੇ ਅਸ਼ੀਰਵਾਦ ਲਿਆ ਪੰਜਾਬ ਭਾਜਪਾ ਦੇ ਮੀਡੀਆ ਪੇਨਲਿਸਟ ਗੁਰਦੀਪ ਸਿੰਘ ਗੋਸ਼ਾ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕਿਹਾ ਸਮੁੱਚੇ ਸਿੱਖ ਪੰਥ ਅਤੇ ਪੰਜਾਬੀਆਂ ਵਾਸਤੇ ਮਾਣ ਵਾਲੀ ਗੱਲ ਹੈ ਕੀ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਅਤੇ ਖਾਸ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦਾ ਧੰਨਵਾਦ ਹੈ ਜਿਹਨਾਂ ਨੇ ਇਕ ਸਿੱਖ ਨੂੰ ਦਿੱਲੀ ਸਰਕਾਰ ਦਾ ਮੰਤਰੀ ਬਣਾਇਆ ਸ਼੍ਰੀ ਨਰਿੰਦਰ ਮੋਦੀ ਨੇ ਹਮੇਸ਼ਾ ਹੀ ਸਿੱਖਾਂ ਅਤੇ ਪੰਜਾਬੀਆਂ ਨਾਲ ਪਿਆਰ ਅਤੇ ਸਨੇਹ ਰੱਖਿਆ ਹੈ ਗੋਸ਼ਾ ਨੇ ਬੋਲਦਿਆਂ ਕਿਹਾ ਕੀ ਮਨਜਿੰਦਰ ਸਿੰਘ ਸਿਰਸਾ ਵਲੋ ਪੰਜਾਬੀ ਵਿਚ ਸੋਹ ਚੱਕ ਕੇ ਆਪਣਾ ਪੰਜਾਬੀਆਂ ਪ੍ਰਤੀ ਪਿਆਰ ਦਿਖਾਇਆ ਅਤੇ ਹਮੇਸ਼ਾ ਹੀ ਸਿੱਖ ਪੰਥ ਅਤੇ ਗੁਰੂ ਸਾਹਿਬ ਦੇ ਸਿਧਾਂਤਾਂ ਤੇ ਪਹਿਰਾ ਦਿੰਦੇ ਹੋਏ ਹਰ ਔਖੀ ਘੜੀ ਵਿੱਚ ਸੇਵਾ ਲਈ ਸਮਰਪਿਤ ਰਹੇ ਅਤੇ ਹੁਣ ਵੀ ਉਮੀਦ ਕਰਦੇ ਹਾਂ ਕੀ ਮਨਜਿੰਦਰ ਸਿੰਘ ਸਿਰਸਾ ਜਿੱਥੇ ਦਿੱਲੀ ਵਿੱਚ ਸੇਵਾ ਲਈ ਤਿਆਰ ਰਹਿੰਦੇ ਹਨ ਓਸੇ ਤਰ੍ਹਾਂ ਪੰਜਾਬ ਅਤੇ ਪੰਜਾਬੀਆਂ ਵਾਸਤੇ ਹਮੇਸ਼ਾ ਕੰਮ ਕਰਦੇ ਰਹਿਣਗੇ।

Leave a Comment

Recent Post

Live Cricket Update

नई दिल्ली
+26°C
राजस्थान
+26°C
मध्य प्रदेश
+25°C
उत्तर प्रदेश
+25°C
कोलकाता
+26°C
ओडिशा
+23°C
महाराष्ट्र
+25°C
बिहार
+24°C
पंजाब
+23°C

You May Like This