ਲੁਧਿਆਨਾ 16 ਜੁਲਾਈ, ਪ੍ਰਿਤਪਾਲ ਸਿੰਘ ਪਾਲੀ,
ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸਿੱਖ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਨਾ ਸਿਰਫ਼ ਸਿੱਖਾਂ ਦੀ ਆਸਥਾ ਉੱਤੇ ਹਮਲਾ ਹੈ, ਸਗੋਂ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਗੰਭੀਰ ਨਾਕਾਮੀ ਨੂੰ ਵੀ ਸਾਹਮਣੇ ਲਿਆਉਂਦਾ ਹੈ।
ਗਰੇਵਾਲ ਨੇ ਕਿਹਾ ਕਿ ਗੁਰੂਆਂ ਦੇ ਪਵਿੱਤਰ ਦਰ ’ਤੇ ਇਸ ਤਰ੍ਹਾਂ ਦੀ ਧਮਕੀ ਦੇਣਾ ਇਕ ਗੰਭੀਰ ਧਾਰਮਿਕ ਅਪਰਾਧ ਹੈ ਅਤੇ ਇਹ ਭਾਰਤ ਦੀ ਏਕਤਾ, ਅਖੰਡਤਾ ਅਤੇ ਧਾਰਮਿਕ ਸਾਂਝ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਦਖਲਅੰਦਾਜ਼ੀ ਕਰੇ ਅਤੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਅਤੇ ਸਾਈਬਰ ਅਪਰਾਧ ਯੂਨਿਟ ਰਾਹੀਂ ਇਸ ਮਾਮਲੇ ਦੀ ਗੰਭੀਰ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਤੁਰੰਤ ਗਿਰਫ਼ਤਾਰ ਕੀਤਾ ਜਾਵੇ।
ਗਰੇਵਾਲ ਨੇ ਪੰਜਾਬ ਸਰਕਾਰ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਏ ਕਿ “ਮੁੱਖ ਮੰਤਰੀ ਸਿਰਫ਼ ਅਹੁਦੇ ਦਾ ਸੁਖ ਭੋਗ ਰਹੇ ਹਨ, ਜਦਕਿ ਰਾਜ ਵਿੱਚ ਆਮ ਜਨਤਾ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ। ਇਹ ਸਥਿਤੀ ਬਹੁਤ ਹੀ ਚਿੰਤਾਜਨਕ ਹੈ।”
ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨਾ ਸਿਰਫ਼ ਸਿੱਖ ਧਰਮ ਦਾ ਸਭ ਤੋਂ ਪਵਿੱਤਰ ਧਾਰਮਿਕ ਸਥਾਨ ਹੈ, ਸਗੋਂ ਇਹ ਪੂਰੀ ਦੁਨੀਆਂ ਵਿੱਚ ਸ਼ਾਂਤੀ, ਸੇਵਾ ਅਤੇ ਭਰਾ ਚਾਰੇ ਦਾ ਪ੍ਰਤੀਕ ਹੈ। ਇੰਝ ਦੀਆਂ ਧਮਕੀਆਂ ਦੇਸ਼ ਦੀ ਧਾਰਮਿਕ ਏਕਤਾ ਨੂੰ ਖੰਡਿਤ ਕਰਨ ਦੀ ਸਾਜ਼ਿਸ਼ ਹਨ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਕਾਮਯਾਬ ਹੋਣ ਨਹੀਂ ਦਿੱਤਾ ਜਾਵੇਗਾ।
ਗਰੇਵਾਲ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਵਾਂਗ ਦਰਸ਼ਨਾਂ ਲਈ ਆਉਣ, ਪਰ ਸਾਵਧਾਨ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਦੇਣ। ਉਨ੍ਹਾਂ ਕਿਹਾ ਕਿ ਇਹ ਹਮਲਾ ਸਿਰਫ਼ ਇਕ ਧਾਰਮਿਕ ਸਥਾਨ ’ਤੇ ਨਹੀਂ, ਸਗੋਂ ਭਾਰਤ ਦੀ ਆਤਮਾ ’ਤੇ ਹਮਲਾ ਹੈ, ਜਿਸ ਨੂੰ ਕਿਸੇ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਅਖੀਰ ’ਚ ਗਰੇਵਾਲ ਨੇ ਦੁਹਰਾਇਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਅਤੇ ਸੁਰੱਖਿਆ ਦੀ ਰੱਖਿਆ ਕਰਨੀ ਸਿਰਫ਼ ਸਿੱਖ ਪੰਥ ਦੀ ਨਹੀਂ, ਸਗੋਂ ਸਾਰੇ ਦੇਸ਼ ਦੀ ਜ਼ਿੰਮੇਵਾਰੀ ਹੈ।