ਇਸੇ ਤਰ੍ਹਾਂ 27 ਅਗਸਤ ਨੂੰ ਸਵੇਰੇ 10.30 ਵੱਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ਼ਾਮ 4.30 ਵੱਜੇ ਤੱਕ ਗੁਰਮਤਿ ਸਮਾਗਮ ਤੇ ਸੰਤ ਸਮਾਗਮ ਕਰਵਾਇਆ ਜਾਵੇਗਾ, ਜਿੰਨ੍ਹਾਂ ਵਿੱਚ ਸਿੱਖ ਪੰਥ ਦੀਆਂ ਮਹਾਨ ਸ਼ਖਸ਼ੀਅਤਾਂ ਸਿੰਘ ਸਾਹਿਬਾਨ, ਸੰਤ ਮਹਾਪੁਰਖ ਅਤੇ ਗੁਰ ਘਰ ਦੇ ਮਹਾਨ ਕੀਰਤਨੀਏ ਤੇ ਢਾਡੀ ਜੱਥੇ ਸੰਗਤਾਂ ਨੂੰ ਗੁਰੂ ਜੱਸ ਸਰਵਨ ਕਰਵਾਉਣਗੇ ਅਤੇ ਸ਼ਾਮ ਨੂੰ ਵਿਸ਼ੇਸ਼ ਰਾਗ ਦਰਬਾਰ ਸਜਾਇਆ ਜਾਵੇਗਾ। ਜਿਸ ਅੰਦਰ ਪੰਥ ਦੇ ਪ੍ਰਸਿੱਧ  ਕੀਰਤਨੀ ਜੱਥੇ ਨਿਰਧਾਰਤ ਰਾਗਾਂ ਵਿੱਚ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਨਗੇ।ਸੰਤ ਬਾਬਾ ਅਮੀਰ ਸਿੰਘ ਜੀ ਨੇ ਕਿਹਾ ਕਿ ਇਨ੍ਹਾਂ ਬਰਸੀ ਸਮਾਗਮਾਂ ਦੇ ਨਾਲ ਹੀ 24 ਅਗਸਤ ਨੂੰ ਸਵੇਰੇ 10 ਤੇ 2 ਵੱਜੇ ਤੱਕ ਅੱਖਾਂ, ਦੰਦਾਂ  ਅਤੇ ਫਰੀ ਸਿਹਤ ਚੈਕਅੱਪ ਤੇ ਅਪਰੇਸ਼ਨ ਕੈਂਪ ਲਗਾਇਆ ਜਾਵੇਗਾ।ਉਨ੍ਹਾਂ ਨੇ ਦੱਸਿਆ ਕਿ ਦੇਸ਼ ਵਿਦੇਸ਼ਾਂ ਤੋ ਆਉਣ ਵਾਲੀਆਂ ਸੰਗਤਾਂ ਦਾ ਰਹਿਣ ਲਈ ਉਚਿੱਤ ਪ੍ਰਬੰਧ ਕੀਤਾ ਗਿਆ ਹੈ। ਬਰਸੀ ਸਮਾਗਮਾਂ ਦੇ ਸੰਬੰਧ ਵਿੱਚ ਸੰਗਤਾ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਡਾ. ਜੋਗਿੰਦਰ ਸਿੰਘ, ਬਾਪੂ ਜੋਗਿੰਦਰ ਸਿੰਘ, ਡਾ. ਸੁਖਦੇਵ ਸਿੰਘ, ਉਕਾਂਰ ਸਿੰਘ, ਅਮ੍ਰਿਤਪਾਲ ਸਿੰਘ ਗਰੇਵਾਲ, ਨੈਬ ਸਿੰਘ, ਗਿ. ਗੁਰਦੇਵ ਸਿੰਘ, ਕੁਲਵਿੰਦਰ ਸਿੰਘ ਬੈਨੀਪਾਲ, ਜਗਦੀਪ ਸਿੰਘ ਰਣੀਆ, ਲਖਬੀਰ ਸਿੰਘ, ਨਰਿੰਦਰਜੀਤ ਸਿੰਘ, ਬਲਵੰਤ ਸਿੰਘ ਰਣੀਆ, ਸਤਪਾਲ ਸਿੰਘ, ਕੁਲਵੰਤ ਸਿੰਘ ਪਨੇਸਰ, ਨਿਰਮਲ ਸਿੰਘ ਆਦਿ ਹਾਜਰ ਸਨ ।