ਪੰਕਜ ਸ਼ਾਰਦਾ ਨੂੰ ਸੂਬਾ ਸਰਕਾਰ ਨੇ ਐਲਾਨਿਆ ਬ੍ਰਾਹਮਣ ਕਲਿਆਣ ਬੋਰਡ ਦਾ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਨਵੇਂ ਚੇਅਰਮੈਨ ਨੂੰ ਵਧਾਈ

ਲੁਧਿਆਣਾ 8 ਅਗਸਤ , ਪ੍ਰਿਤਪਾਲ ਸਿੰਘ ਪਾਲੀ,ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਬ੍ਰਾਹਮਣ ਸਮਾਜ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦੇ ਮਨੋਰਥ ਨਾਲ ਸ਼੍ਰੀ ਪੰਕਜ ਸ਼ਾਰਦਾ ਨੂੰ ਬ੍ਰਾਹਮਣ ਕਲਿਆਣ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਮੁਤਾਬਕ ਪੰਕਜ ਸ਼ਾਰਦਾ ਚੇਅਰਮੈਨ ਵਜੋਂ ਸੇਵਾਵਾਂ ਦੇਣਗੇ।ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਉਨ੍ਹਾਂ ਨਵੇਂ ਐਲਾਨੇ ਚੇਅਰਮੈਨ ਪੰਕਜ ਸ਼ਾਰਦਾ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਆਸ ਜਤਾਈ ਕਿ ਉਹ ਆਪਣੇ ਉੱਦਮਾਂ ਨਾਲ ਸਰਕਾਰ ਵੱਲੋਂ ਦਿੱਤੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਨਵੇਂ ਨਿਯੁਕਤ ਚੇਅਰਮੈਨ ਪੰਕਜ ਸ਼ਾਰਦਾ ਨੇ ਇਸ ਜ਼ਿੰਮੇਵਾਰੀ ਪ੍ਰਤੀ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਪਾਰਟੀ ਆਲਾ ਕਮਾਨ ਦਾ ਦਿਲੀ ਧੰਨਵਾਦ ਪ੍ਰਕਟ ਕੀਤਾ। ਨਵੀਂ ਐਲਾਨੀ ਗਈ ਅਹੁਦੇਦਾਰੀ ਦੀ ਜਾਣਕਾਰੀ ਮਿਲਣ ਮਗਰੋਂ ਵੱਖ ਵਖ ਧਾਰਮਿਕ ਸੰਗਠਨਾਂ ਦੇ ਆਗੂਆਂ ਅਤੇ ਸਮਾਜ ਸੇਵੀ ਸਂਠਗਨਾ ਵੱਲੋਂ ਚੇਅਰਮੈਨ ਪੰਕਜ ਸ਼ਾਰਦਾ ਨੂੰ ਸਨਮਾਨਿਤ ਕੀਤਾ ਗਿਆ।

Leave a Comment

Recent Post

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ

Live Cricket Update

You May Like This