ਲੁਧਿਆਣਾ, 3 ਨਵੰਬਰ ( ਪ੍ਰਿਤਪਾਲ ਸਿੰਘ ਪਾਲੀ ) ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ, ਲੁਧਿਆਣਾ ਨੇ ਕਿਹਾ ਕਿ ਸ਼ੌਮਣੀ ਗੁਰਮਿਤ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਵੱਲੋ ਗੁਰਮਿਤ ਪ੍ਰਚਾਰ ਲਈ ਆਰੰਭੇ ਕਾਰਜਾਂ ਦੀ ਲੜ੍ਹੀ ਤਹਿਤ ਨੌਵੇ ਪਾਤਸਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਮਿਤੀ 4 ਨਵੰਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼, ਜਵੱਦੀ ਟਕਸਾਲ ਵਿਖੇ ਸਵੇਰੇ 11 ਵੱਜੇ ਤੋ ਦੁਪਹਿਰ 2 ਵੱਜੇ ਤੱਕ ਕਰਵਾਇਆ ਜਾਵੇਗਾ! ਉਨਾਂ ਨੇ ਜਾਣਕਾਰੀ ਦੇਦਿਆਂ ਹੋਇਆ ਕਿਹਾ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਯੋਜਿਤ ਹੋਣ ਵਾਲੇ ਇਸ ਵਿਸ਼ੇਸ਼ ਸੈਮੀਨਾਰ ਇੱਚ ਪ੍ਰੋ(ਡਾ਼) ਬਲਕਾਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਪ੍ਰੋ(ਡਾ਼) ਸੁਖਦਿਆਲ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਪ੍ਰੋ(ਡਾ਼) ਦਲਜੀਤ ਸਿੰਘ ਪਟਿਆਲਾ ਤੇ ਪ੍ਰੋ(ਡਾ਼) ਹਰਜੋਧ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਸ਼ੇਸ਼ ਤੌਰ ਆਪਣੀਆਂ ਹਾਜ਼ਰੀਆਂ ਭਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ,ਫਲਸਫੇ, ਸਿਧਾਂਤਾਂ ਤੇ ਸ਼ਹਾਦਤ ਸਬੰਧੀ ਆਪਣੀ ਖੋਜ ਭਰਪੂਰ ਜਾਣਕਾਰੀ ਦੀ ਸਾਂਝ ਸੰਗਤਾਂ ਨਾਲ ਕਰਨਗੇ।ਸੰਤ ਬਾਬਾ ਅਮੀਰ ਸਿੰਘ ਜੀ ਨੇ ਆਪਣੀ ਗੱਲਬਾਤ ਦੌਰਾਨ ਕਿਹਾ ਕਿ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਨੇ ਜਿੱਥੇ ਧਰਮ ਦੀ ਰੱਖਿਆ ਤੇ ਮਨੁੱਖੀ ਅਧਿਕਾਰਾ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਉੱਥੇ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਵੀ ਦਿੱਤਾ,ਅੱਜ ਲੋੜ ਹੈ ਗੁਰੂ ਸਾਹਿਬ ਦੀ ਸਿੱਖਿਆਵਾਂ, ਉਪਦੇਸਾ ਨੂੰ ਵੱਧ ਤੋ ਵੱਧ ਸਮੁੱਚੀ ਮਨੁੱਖਤਾ ਤੱਕ ਪਹੁੰਚਣ ਦੀ ਤਾਂ ਹੀ ਸ਼ਹੀਦੀ ਸ਼ਤਾਬਦੀ ਮਨਾਉਣੀ ਸਫਲਾ ਹੋ ਸਕੇਗੀ।ਉਨ੍ਹਾਂ ਨੇ ਸਮੂਹ ਸੰਗਤਾਂ, ਵਿਦਵਾਨ ਸਿੱਖ ਸ਼ਖਸੀਅਤਾਂ ਨੂੰ ਅਪੀਲ ਕਰਦਿਆਂ ਹੋਇਆ ਕਿਹਾ ਕਿ ਜਵੱਦੀ ਟਕਸਾਲ ਵੱਲੋ ਆਯੋਜਿਤ ਕੀਤੇ ਜਾ ਰਹੇ ਵਿਸ਼ੇਸ਼ ਸੈਮੀਨਾਰ ਅੰਦਰ ਉਹ ਆਪਣੀਆਂ ਹਾਜ਼ਰੀਆਂ ਭਰਕੇ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਨ ਲਈ ਪੁੱਜਣ।

|
|





