ਸੱਚਖੰਡ ਵਾਸੀ ਬਾਬਾ ਸੁੱਚਾ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ  ਸਮਾਗਮ 1 ਅਕਤੂਬਰ ਨੂੰ*

    ਲੁਧਿਆਣਾ ( ਪ੍ਰਿਤਪਾਲ ਸਿੰਘ ਪਾਲੀ  ):- ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤ ਸਮਾਗਮ ਮਿਤੀ ਇਕ ਅਕਤੂਬਰ 2026 ਦਿਨ ਵੀਰਵਾਰ ਨੂੰ ਜਵੱਦੀ ਟਕਸਾਲ ਵਿਖੇ ਕਰਵਾਏ ਜਾ ਰਹੇ ਹਨ। ਇਹਨਾਂ ਸਮਾਗਮਾਂ ਦੀ ਜਾਣਕਾਰੀ ਦਿੰਦੇ ਹੋਏ ਬਾਬਾ ਅਮੀਰ ਸਿੰਘ ਜੀ ਮੁੱਖੀ ਜਵਦੀ ਟਕਸਾਲ ਨੇ ਦੱਸਿਆ ਕਿ ਕਿ ਸਵੇਰ ਨੂੰ ਦਸ ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਵਿਸ਼ੇਸ਼ ਦੀਵਾਨ ਸਜੇਗਾ ਜਿਸ ਵਿੱਚ ਜਵਦੀ ਟਕਸਾਲ ਦੇ ਹਜ਼ੂਰੀ ਰਾਗੀ ਭਾਈ ਭਾਰਤ ਸਿੰਘ ਅਤੇ ਭਾਈ ਪਰਮਜੀਤ ਸਿੰਘ ਆਪਣੇ ਜਥੇ ਸਮੇਤ ਨਾਮ ਸਿਮਰਨ ਅਭਿਆਸ ਕਰਵਾਉਗੇ ਉਪਰੰਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੋਕੀਨ ਸਿੰਘ ਜੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਇਹਨਾਂ ਸਮਾਗਮਾਂ ਦੀ ਸੰਪੂਰਨ ਸਮਾਪਤੀ 1 ਵਜੇ ਹੋਵੇਗੀ। ਇਸ ਤੋਂ ਇਲਾਵਾ ਸ਼ਾਮ ਦੇ ਵਿਸ਼ੇਸ ਸਮਾਗਮ ਬਾਬਾ ਹਰਚਰਨ ਸਿੰਘ ਜੀ ਰਮਦਾਸਪੁਰ ਵਾਲਿਆਂ ਵਲੋਂ ਕਰਵਾਏ ਜਾ ਰਹੇ ਹਨ । ਸ਼ਾਮ ਦੇ ਦੀਵਾਨਾਂ ਵਿੱਚ ਭਾਈ ਲਾਲ ਸਿੰਘ ਜੀ ਫੱਕਰ ਪਟਿਆਲੇ ਵਾਲੇ, ਭਾਈ ਸੁਖਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਵਿਸ਼ੇਸ਼ ਤੌਰ ਤੇ ਭਾਈ ਸੁਖ ਨਿਰੰਜਨ ਸਿੰਘ ਸੁਣ ਦਾ ਢਾਡੀ ਜੱਥਾ ਗੁਰੂ ਜੱਸ ਵਾਰਾਂ ਰਾਹੀਂ ਸੁਣਾਉਣਗੇ । ਬਾਬਾ ਅਮੀਰ ਸਿੰਘ ਜੀ ਨੇ ਸਮੂਹ ਗੁਰੂ ਨਾਨਕ ਲਾਵਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਹਨਾਂ ਹੋਣ ਵਾਲੇ ਵਿਸ਼ੇਸ਼ ਸਮਾਗਮਾਂ ਵਿੱਚ ਵੱਧ ਚੜ੍ ਕੇ ਹਾਜ਼ਰੀ ਭਰੋ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਹੋਏ ਜੀਵਨ ਸਫਲਾ ਕਰੋ ਜੀ।

Leave a Comment

Recent Post

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ

Live Cricket Update

You May Like This